ਨਵਾਂਸ਼ਹਿਰ, 21 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਮਾਨਯੋਗ ਸ. ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਬਿਰਧ ਆਸ਼ਰਮ ਭਰੋਮਜਾਰਾ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ । ਇਸ ਮੌਕੇ ਹਰਪ੍ਰੀਤ ਕੌਰ, ਚੀਫ ਜੂਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੀਨੀਅਰ ਸੀਟੀਜਨ ਐਕਟ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਨੇ ਮਿਤੀ 29.12.2007 ਤੋਂ ਬਾਅਦ ਆਪਣੀ ਸੰਪਤੀ ਕਿਸੇ ਨੂੰ ਤਬਾਦਲੇ ਹਿਬਾਨਾਮਾ ਆਦਿ ਰਾਹੀ ਇਸ ਸ਼ਰਤ ਉੱਪਰ ਦਿੱਤੀ ਹੋਵੇ ਕਿ ਉਹ ਬਜ਼ੁਰਗ ਦੀ ਦੇਖਭਾਲ ਕਰੇਗਾ, ਪਰ ਬਾਅਦ ਉਹ ਲਾਭਪਾਤਰ ਬਜ਼ੁਰਗ ਦੀ ਦੇਖਭਾਲ ਕਰਨ ਤੋਂ ਗੁਰੇਜ਼ ਕਰੇ ਤਾਂ ਉਹ ਬਜ਼ੁਰਗ ਆਪਣੀ ਸੰਪਤੀ ' ਦਾ ਮੇਨਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਸ ਐਕਟ 2007 ' ਤਹਿਤ ਵਾਪਸ ਮੰਗ ਸਕਦਾ ਹੈ। ਇਸ ਦੇ ਲਈ ਦਰਖਾਸਤ ਮੇਨਟੇਨੈਂਸ ਟ੍ਰਿਬਿਊਨਲ (ਐਸ.ਡੀ. ਐੱਮ ਦਫਤਰ) ਵਿਖੇ ਲਗਵਾਉਣੀ ਹੁੰਦੀ ਹੈ । ਇਸ ਮੌਕੇ ਬਜ਼ੁਰਗਾਂ ਦੇ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਨਿਰਮਲ ਸਿੰਘ ਅਤੇ ਸਾਗਰ ਪੀ.ਐਲ.ਵੀ ਤੇ ਹੋਰ ਹਾਜ਼ਰ ਸਨ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
