ਨਵਾਂਸ਼ਹਿਰ, 30 ਸਤੰਬਰ : - ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਕਾਰਵਾਈ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਉਸ ਵੱਲੋਂ ਨਵਾਂਸ਼ਹਿਰ, ਬੰਗਾ, ਮੁਕੰਦਪੁਰ, ਕਾਠਗੜ ਅਤੇ ਪੋਜੇਵਾਲ ਇਲਾਕਿਆਂ ਵਿਚ 20 ਗਰਾਮ ਹੈਰੋਇਨ, 28 ਟੀਕੇ ਅਤੇ 170 ਨਸ਼ੀਲੀਆਂ ਗੋਲੀਆਂ ਫੜਨ ਵਿਚ ਕਾਮਯਾਬੀ ਹਾਸਲ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਨਵਾਂਸ਼ਹਿਰ ਪੁਲਿਸ ਵੱਲੋਂ ਪੰਕਜ਼ ਕੁਮਾਰ ਵਾਸੀ ਸਲੋਹ ਕੋਲ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਬੰਗਾ ਪੁਲਿਸ ਵਲੋਂ ਕੁਲਦੀਪ ਕੁਮਾਰ ਵਾਸੀ ਔੜ ਕੋਲੋ 10 ਗਰਾਮ ਹੈਰੋਇਨ ਅਤੇ 10 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ। ਥਾਣਾ ਮੁਕੰਦਪੁਰ ਪੁਲਿਸ ਨੇ ਬਖਸ਼ੀ ਰਾਮ ਵਾਸੀ ਮੁਕੰਦਪੁਰ ਕੋਲੋਂ 18 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ। ਥਾਣਾ ਬਲਾਚੌਰ ਪੁਲਿਸ ਨੇ ਗਗਨਦੀਪ ਵਾਸੀ ਵਾਰਡ ਨੰ: 10 ਬਲਾਚੌਰ ਕੋਲੋਂ 80 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਪੋਜੇਵਾਲ ਪੁਲਿਸ ਨੇ ਜੀਵਨ ਕੁਮਾਰ ਵਾਸੀ ਮਕਾਨ ਨੰ: 18 ਗਲੀ ਨੰਬਰ 13, ਸਰਪੰਚ ਕਲੋਨੀ ਜਮਾਲਪੁਰ, ਲੁਧਿਆਣਾ ਕੋਲੋਂ 90 ਨਸ਼ੀਲਿਆ ਗੋਲੀਆਂ ਬਰਾਮਦ ਕੀਤੀਆ ਗਈਆਂ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਐਨ. ਡੀ. ਪੀ. ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਕੋਈ ਢਿੱਲ ਨਹੀਂ ਵਰਤੀ ਜਾਵੇਗੀ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...