ਅੰਮ੍ਰਿਤਸਰ, 1 ਸਤੰਬਰ: (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਦੇ ਨਵੇਂ ਬਣੇ ਮਾਨਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਆਪਣਾ ਅਹੁੱਦਾ ਸੰਭਾਲਣ ਉਪਰੰਤ ਅੱਜ ਅੰਮ੍ਰਿਤਸਰ ਪੁੱਜੇ ਜਿਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਗਰਮਜੋਸ਼ੀ ਨਾਲ ਮਾਨਯੋਗ ਰਾਜਪਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਵੀ ਕੀਤਾ । ਇਸ ਮੌਕੇ ਮਾਨਯੋਗ ਰਾਜਪਾਲ ਨੇ ਕਿਹਾ ਕਿ ਉਹ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਇਲਾਹੀ ਬਾਣੀ ਦਾ ਸਰਵਣ ਵੀ ਕੀਤਾ। ਉਨ੍ਹਾਂ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਪ੍ਰਾਪਤ ਹੋਇਆ ਹੈ ਅਤੇ ਉਨ੍ਹਾਂ ਦੀ ਦਿਲੀ ਇੱਛਾ ਵੀ ਪੂਰੀ ਹੋਈ ਹੈ ਕਿ ਮੈਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਾ। ਇਸ ਉਪਰੰਤ ਮਾਨਯੋਗ ਰਾਜਪਾਲ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ। ਇਸ ਉਪਰੰਤ ਮਾਨਯੋਗ ਰਾਜਪਾਲ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਣ ਲਈ ਪੁੱਜੇ ਜਿਥੇ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਦੁਰਗਿਆਨਾ ਮੰਦਿਰ ਦੀ ਫੋਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਸ੍ਰੀ ਵਿਕਰਮਜੀਤ ਦੁੱਗਲ, ਡੀ:ਸੀ:ਪੀ ਸ੍ਰ ਪੀ:ਐਸ:ਭੰਡਾਲ, ਐਸ:ਜੀ:ਪੀ:ਸੀ ਮੈਂਬਰ ਸ੍ਰੀ ਭਗਵੰਤ ਸਿੰਘ ਸਿਆਲਕਾ, ਸੀਨੀਅਰ ਮੀਤ ਪ੍ਰਧਾਨ ਸ: ਸੁਰਜੀਤ ਸਿੰਘ ਭਿੱਟੇਵੱਡ, ਸ: ਸੁਖਦੇਵ ਸਿੰਘ ਭੂਰਾ ਕੋਨਾ, ਮੈਨੇਜ਼ਰ ਗੁਰਿੰਦਰ ਸਿੰਘ, ਸ: ਜਸਵਿੰਦਰ ਸਿੰਘ ਜੱਸੀ, ਸ੍ਰੀ ਰਾਮ ਸਿੰਘ, ਪ੍ਰਧਾਨ ਦੁਰਗਿਆਨਾ ਮੰਦਰ ਕਮੇਟੀ ਸ੍ਰੀ ਰਮੇਸ਼ ਚੰਦਰ ਸ਼ਰਮਾ, ਸਕੱਤਰ ਸ੍ਰੀ ਰਮੇਸ਼ ਸ਼ਰਮਾ ਵੀ ਹਾਜਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...




