ਪਟਿਆਲਾ, 3 ਸਤੰਬਰ:- ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 26 ਫਰਵਰੀ 2022 ਤੱਕ ਜਾਰੀ ਰਹਿਣਗੇ। ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਸ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਡਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...