ਨਵਾਂਸ਼ਹਿਰ 11 ਸਤੰਬਰ : - ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਦੀ ਪ੍ਰਧਾਨਗੀ ਹੇਠ ਪਿੰਡਾਂ ਵਿੱਚ ਡੋਰ ਟੂ ਡੋਰ ਮੁਹਿੰਮ ਅਤੇ ਨੁੱਕੜ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ, ਜਿਸਨੂੰ ਲੋਕਾਂ ਵੱਲੋਂ ਵੀ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸੇ ਮੁਹਿੰਮ ਤਹਿਤ ਨਵਾਂਸ਼ਹਿਰ ਹਲਕੇ ਦੇ ਪਿੰਡ ਕਾਜਮਪੁਰ ਵਿਖੇ ਬੂਥ ਪ੍ਰਧਾਨ ਅਤੇ ਮੌਜੂਦਾ ਪੰਚ ਸ੍ਰੀ ਸੁਰਜੀਤ ਰਾਮ ਜੀ ਅਤੇ ਸਿੰਘ ਸਾਬ ਭਾਈ ਗਿਆਨ ਸਿੰਘ ਜੀ ਦੇ ਉੱਦਮ ਉਪਰਾਲੇ ਸਦਕਾ ਪਿੰਡ ਵਿੱਚ ਬਣੇ ਅੰਬੇਡਕਰ ਭਵਨ ਵਿਖੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਬਜ਼ੁਰਗਾਂ ਨੌਜਵਾਨਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਮਹਿਲਾਵਾਂ ਨੇ ਹਾਜ਼ਰੀ ਭਰੀ ਅਤੇ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਇਤਿਹਾਸਿਕ ਅਤੇ ਕ੍ਰਾਂਤੀਕਾਰੀ ਕੰਮਾਂ ਬਾਰੇ ਸੋਸ਼ਲ ਮੀਡੀਆ ਜ਼ਰੀਏ ਉਨ੍ਹਾਂ ਨੂੰ ਪਹਿਲਾਂ ਹੀ ਕਾਫੀ ਜਾਣਕਾਰੀ ਹੈ ਅਤੇ ਮਹਿਲਾਵਾਂ ਤੇ ਨੌਜਵਾਨਾਂ ਨੇ ਦੱਸਿਆ ਕਿ ਕਿਵੇਂ ਉਹ ਆਪਣੇ ਪੱਧਰ ਉੱਤੇ ਪੂਰੀ ਕੋਸ਼ਿਸ਼ ਕਰਕੇ ਆਪਣੇ ਆਂਢੀਆਂ-ਗੁਆਂਢੀਆਂ ਅਤੇ ਰਿਸ਼ਤੇਦਾਰਾਂ ਵਿੱਚ ਕੇਜਰੀਵਾਲ ਦਾ ਪ੍ਰਚਾਰ ਕਰ ਰਹੇ ਹਾਂ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਵੱਲੋਂ ਪਿੰਡ ਕਾਜਮਪੁਰ ਵਿਖੇ ਮੀਟਿੰਗ ਦਾ ਆਯੋਜਨ ਕਰਨ ਲਈ ਸ੍ਰੀ ਸੁਰਜੀਤ ਰਾਮ ਜੀ ਅਤੇ ਭਾਈ ਗਿਆਨ ਸਿੰਘ ਜੀ ਦਾ ਵੀ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਅਤੇ ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਬਿਜਲੀ ਗਰੰਟੀ ਦੇ ਗਰੰਟੀ ਕਾਰਡ ਵੀ ਵੰਡੇ ਗਏ। ਜਲਵਾਹਾ ਨੇ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਅਕਾਲੀ ਕਾਂਗਰਸੀ ਆਗੂਆਂ ਵੱਲੋਂ ਵਾਰੋਂ ਵਾਰੀ ਲੁੱਟੇ ਪੰਜਾਬ ਨੂੰ ਮੁੜ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਹੁਣ ਹੱਸਦਾ ਵੱਸਦਾ ਅਤੇ ਖੁਸ਼ਹਾਲ ਪੰਜਾਬ ਬਣਾਕੇ ਦਿਖਾਉਣਗੇ। ਜਿਹੜੇ ਅਕਾਲੀ ਕਾਂਗਰਸੀ ਲੀਡਰ ਹਮੇਸ਼ਾ ਕਹਿੰਦੇ ਰਹਿੰਦੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਜਦੋਂ ਕਿ ਉਹ ਲੀਡਰ ਖੁਦ ਹੀ ਇਸ ਖਜ਼ਾਨੇ ਨੂੰ ਲੁੱਟਣ ਉਤੇ ਲੱਗੇ ਹੋਏ ਹਨ। ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਅਟਵਾਲ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ, ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ ਸੀਨੀਅਰ ਆਗੂ ਗੁਰਦੇਵ ਸਿੰਘ ਮੀਰਪੁਰ, ਰਾਹੋਂ ਸਰਕਲ ਦੇ ਪ੍ਰਧਾਨ ਜੋਗੇਸ਼ ਰਾਹੋਂ ਅਤੇ ਪਿੰਡ ਕਾਜਮਪੁਰ ਦੇ ਨਗਰ ਨਿਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...
