ਨਵਾਂਸ਼ਹਿਰ, 8 ਅਕਤੂਬਰ: - ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨ ਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ ਐਸ ਐਮ ਐਸ ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਅੱਜ ਸਵੇਰੇ 11.30 ਵਜੇ ਦਫਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਇੱਕਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸਮੂਹ ਵਿਭਾਗਾਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ। ਇਸ ਮੌਕੇ ਵੱਖ -ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਸੁਰਜੀਤ ਕੁਮਾਰ ਮੰਚ ਸੰਚਾਲਨ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ.ਪ੍ਰਧਾਨ ਇਸਤਰੀ ਵਿੰਗ, ਅਮਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਵਲੋਂ ਸੰਬੋਧਨ ਕੀਤਾ ਗਿਆ I ਇਸ ਮੌਕੇ ਰਣਜੀਤ ਸਿੰਘ ਜਨਰਲ ਸਕੱਤਰ, ਗੋਲਡੀ ਬੰਗੜ ਪੈ੍ਰਸ ਸਕੱਤਰ, ਤਰਨਦੀਪ ਦੁੱਗਲ ਮੁੱਖ ਸਲਾਹਕਾਰ, ਸ਼ਲਦਿੰਰ ਸਿੰਘ, ਜਤਿੰਦਰ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਸੁਖਵਿੰਦਰ ਪਾਲ, ਪਰਮਿੰਦਰ ਅਤੇ ਇੰਦੂ ਬਾਲਾ,ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ, ਪ੍ਰਵੀਨ ਭਾਬਲਾ, ਜਗਤ ਰਾਮ, ਹਕਿੰਤ ਕੁਮਾਰ ਅਤੇ ਹੋਰ ਪੀ ਐਸ ਐਮ ਐਸ ਯੂ ਸਭਸ ਨਗਰ ਦੇ ਮੈਂਬਰ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
