Saturday, 16 October 2021

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ ਦਰਖ਼ਾਸਤਾਂ 18 ਤੋਂ 23 ਅਕਤੂਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ

ਨਵਾਂਸ਼ਹਿਰ, 16 ਅਕਤੂਬਰ:- ਦੀਵਾਲੀ ਦੇ ਮੌਕੇ 'ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 18 ਅਕਤੂਬਰ 2021 ਤੋਂ 23 ਅਕਤੂਬਰ 2021 ਸ਼ਾਮ 5 ਵਜੇ ਤੱਕ ਦਫ਼ਤਰੀ ਕੰਮ ਦੇ ਸਮੇਂ ਦੌਰਾਨ ਸਬ-ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ਸੇਵਾ ਕੇਂਦਰ ਵਿਖੇ ਦੇ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਨਿਸਚਿਤ ਕੀਤੇ ਗਏ ਸਮੇਂ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਮਿਤੀ 25 ਅਕਤੂਬਰ 2021 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਾਟਰੀ ਸਿਸਟਮ ਰਾਹੀਂ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ। ਉਨਾਂ ਕਿਹਾ ਕਿ ਜਿਨਾਂ ਵਿਅਕਤੀਆਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ, ਸਿਰਫ ਉਹ ਵਿਅਕਤੀ ਹੀ ਪਟਾਕੇ ਵੇਚਣ ਲਈ ਅਧਿਕਾਰਤ ਹੋਣਗੇ। ਉਨਾਂ ਕਿਹਾ ਕਿ ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਦਰਖ਼ਾਸਤਾਂ ਰੱਦ ਮੰਨੀਆਂ ਜਾਣਗੀਆਂ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME