Thursday, 14 October 2021

ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ ਸੱਤਵੇਂ ਦਿਨ ਵੀ ਰਹੀ ਜਾਰੀ

ਨਵਾਂਸ਼ਹਿਰ, 14 ਅਕਤੂਬਰ- ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ
ਫੈਸਲੇ ਅਨੁਸਾਰ ਮਿਤੀ 08-10-2021 ਤੋਂ 17-10-2021 ਤੱਕ ਕਲਮ ਛੋੜ, ਕੰਪਿਊਟਰ ਬੰਦ,
ਆਨ ਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅੱਜ ਹੜਤਾਲ ਜ਼ਿਲ੍ਹੇ ਵਿੱਚ ਛੇਵੇਂ
ਦਿਨ ਵੀ ਜਾਰੀ ਰਹੀ। ਅਜੇ ਸਿੱਧੂ ਪ੍ਰਧਾਨ ਅਤੇ ਰਣਜੀਤ ਸਿੰਘ ਜਨਰਲ ਸਕੱਤਰ ਵਲੋਂ ਅੱਜ
ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਪ੍ਰਧਾਨਾਂ, ਜਨਰਲ ਸਕੱਤਰ ਅਤੇ
ਸਮੂਹ ਸਾਥੀਆਂ ਵਲੋਂ ਸੂਬਾ ਪੀ ਐਸ ਐਮ ਐਸ ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ
ਲਾਗੂ ਕਰਦੇ ਹੋਏ ਅੱਜ ਸੱਤਵੇਂ ਦਿਨ ਵੀ ਹੜਤਾਲ ਨੂੰ ਲਗਾਤਾਰ ਜਾਰੀ ਰੱਖਿਆ ਗਿਆ। ਅੱਜ
ਵੱਖ ਵੱਖ ਵਿਭਾਗਾਂ ਵਲੋਂ ਆਪੋ ਆਪਣੇ ਦਫ਼਼ਤਰਾਂ ਵਿੱਚ ਰਹਿ ਕੇ ਕਲਮ ਛੋੜ ਹੜਤਾਲ ਕੀਤੀ
ਗਈ। ਮੁਲਾਜਮ ਆਗੂਆਂ ਵਲੋਂ ਲਾਗੂ ਕੀਤੀ ਗਈ ਛੇਵੇਂ ਪੇ ਕਮਿਸ਼ਨ ਨਾਲ ਸਬੰਧਤ ਮੰਗੀਆਂ ਅਤੇ
ਹੋਰ ਵਿਭਾਗੀ ਮੰਗਾਂ ਨਾ ਮੰਨਣ ਕਾਰਨ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME