ਨਵਾਂਸ਼ਹਿਰ 23 ਅਕਤੂਬਰ : - ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੋਂਕ ਨਵਾਂਸ਼ਹਿਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਨੂੰ ਸੁੰਦਰ ਲਾਈਟਾਂ ਲਗਾਕੇ ਸਜਾਇਆ ਗਿਆ। ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ। ਸੁਸਾਇਟੀ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਾਮ 5:30 ਵਜੇ ਤੋਂ ਸੁੰਦਰ ਦੀਵਾਨ ਸਜਾਏ ਗਏ ਜਿਸ ਵਿੱਚ ਹਜ਼ੂਰੀ ਰਾਗੀ ਸੁਰਜੀਤ ਅਤੇ ਸਰਬਜੀਤ ਸਿੰਘ ਦੇ ਜੱਥੇ ਕੀਰਤਨ ਦੀ ਹਾਜਰੀ ਭਰੀ ਉਪਰੰਤ ਮਾਤਾ ਕੌਲਾਂ ਜੀ ਭਲਾਈ ਕੇਂਦਰ ਅਮ੍ਰਿਤਸਰ ਤੋਂ ਭਾਈ ਨਰਿੰਦਰ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰ ਭਰੀ। ਉਨ੍ਹਾਂ ਨੇ ਰੱਸ-ਭਿੰਨੇ ਕੀਰਤਨ ਅਤੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਨ੍ਹਾਂ ਗੁਰੂ ਰਾਮਦਾਸ ਜੀ ਦੀ ਜੀਵਨੀ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਵਾ, ਸਿਮਰਨ, ਸਿਦਕ, ਨਿਮਰਤਾ ਅਤੇ ਭਰੋਸਾ ਆਦਿ ਦੀ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੁਸਾਇਟੀ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਚੈਰੀਟੇਬਲ ਡਿਸਪੈਂਸਰੀ, ਡੈਂਟਲ ਕਲੀਨਿਕ ਅਤੇ ਬਹੁਤ ਹੀ ਘੱਟ ਰੇਟਾਂ ਤੇ ਲੈਬੋਰਟਰੀ ਚਲਾਈ ਜਾ ਰਹੀ ਹੈ। ਡਿਸਪੈਂਸਰੀ ਵਿਖੇ ਦਵਾਈ ਮੁਫਤ ਦਿੱਤੀ ਜਾਂਦੀ ਹੈ। ਬਾਰਾਦਰੀ ਗਾਰਡਨ ਦੇ ਨਜਦੀਕ ਤੇਰਾ-ਤੇਰਾ ਸਟਾਲ ਚਲਾਇਆ ਜਾ ਰਿਹਾ ਜਿਸ ਵਿੱਚ ਜਰੂਰਤਮੰਦਾਂ ਨੂੰ ਸਿਰਫ 13/- ਰੁਪਏ ਵਿੱਚ ਸਮਾਨ ਦਿੱਤਾ ਜਾਂਦਾ ਹੈ। ਸੁਸਾਇਟੀ ਵੱਲੋਂ ਸਿੰਘੂ ਬਾਰਡਰ ਤੇ ਦਵਾਈਆਂ ਭੇਜਣ ਦੀ ਸੇਵਾ ਲਗਾਤਾਰ ਜਾਰੀ ਹੈ। ਉਨ੍ਹਾਂ ਜਿੱਥੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਉੱਥੇ ਸੰਗਤਾਂ ਨੂੰ ਸੁਸਾਇਟੀ ਨੂੰ ਇਹਨਾਂ ਨੇਕ ਕਾਰਜਾਂ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਆਰਥਿਕ ਪੱਖ ਤੋਂ ਵਧੀਆ ਪੜ੍ਹਣ ਵਾਲੇ ਬੱਚਿਆਂ ਨੂੰ ਸੁਸਾਇਟੀ ਵੱਲੋਂ ਸਕਾਲਰਸ਼ਿਪ ਦਿੱਤੀ ਗਈ। ਸੁਸਾਇਟੀ ਵੱਲੋਂ ਆਈ ਹੋਈ ਸਾਰੀ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ, ਅਮਰਜੀਤ ਸਿੰਘ ਖਾਲਸਾ, ਰਣਜੀਤ ਸਿੰਘ ਚਾਵਲਾ, ਜਸਵਿੰਦਰ ਸਿੰਘ ਕਾਹਮਾ, ਜਤਿੰਦਰ ਸਿੰਘ, ਇੰਦਰਜੀਤ ਸਿੰਘ, ਤਰਲੋਕ ਸਿੰਘ ਸੇਠੀ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਾਹੁਲ ਸਿੰਘ, ਜੋਬਨਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ, ਸ਼੍ਰੀ ਸੁਖਮਨੀ ਸੇਵਾ ਸੁਸਾਇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...

