ਨਵਾਂਸ਼ਹਿਰ 14 ਅਕਤੂਬਰ : - ਨਵੇਂ ਐੱਸ.ਐੱਸ.ਪੀ ਕਨਵਰਦੀਪ ਕੌਰ ਆਈ.ਪੀ.ਐੱਸ. ਨੇ ਅੱਜ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ। ਇਸ ਮੌਕੇ ਐੱਸ.ਪੀ. ਐੱਚ ਸਮੇਤ
ਹੋਰਨਾਂ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਉਪਰੰਤ
ਐੱਸ.ਐੱਸ.ਪੀ. ਕਨਵਰਦੀਪ ਕੌਰ ਨੇ ਪੰਜਾਬ ਪੁਲਿਸ ਦੀ ਟੁੱਕੜੀ ਤੋਂ ਸਲਾਮੀ ਲਈ। ਇਸ
ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਿ ਉਹ ਪੰਜਾਬ ਸਰਕਾਰ ਦੇ ਧੰਨਵਾਦੀ
ਹਨ, ਜਿਨਾਂ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੰਮ ਕਰਨ ਦਾ ਮੌਕਾ ਦਿੱਤਾ।
ਐੱਸ.ਐੱਸ.ਪੀ. ਕਨਵਰਦੀਪ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਲਾਅ ਐਂਡ ਆਰਡਰ ਨੂੰ
ਮੇਨਟੇਨ ਰੱਖਣ ਦਾ ਕੰਮ ਪੂਰੀ ਗੰਭੀਰਤਾ ਨਾਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਭਵਿੱਖ
ਵਿਚ ਹੋਣ ਵਾਲੀਆਂ ਚੋਣਾਂ ਲਈ ਵੀ ਸੁਚਜੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਲਾਕੇ ਵਿਚ
ਚੋਣਾਂ ਪੁਰ ਅਮਨ ਅਮਾਨ ਤੇ ਸ਼ਾਂਤੀਪੂਰਨ ਢੰਗ ਨਾਲ ਸੰਪਨ ਹੋਵੇ। ਉਨਾਂ ਕਿਹਾ ਕਿ ਇਥੇ
ਆਉਣ ਤੋਂ ਪਹਿਲਾ ਉਨਾਂ੍ਹ ਨੂੰ ਦੱਸਿਆ ਗਿਆ ਸੀ ਕਿ ਨਜਾਇਜ ਮਾਈਨਿੰਗ ਅਤੇ ਨਸ਼ੇ ਨੂੰ
ਰੋਕਣ ਲਈ ਪੁਲਿਸ ਵੱਲੋਂ ਚੰਗਾ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਅੱਜ ਉਨਾਂ ਨੇ
ਜੁਆਇਨ ਕੀਤਾ ਹੈ ਅਤੇ ਉਹ ਨਜਾਇਜ ਮਾਈਨਿੰਗ ਤੇ ਸ਼ਿਕੰਜਾ ਕਸਣ, ਪੰਜਾਬ ਸਰਕਾਰ ਵੱਲੋਂ
ਨਸ਼ੇ ਦੇ ਖਿਲਾਫ਼ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੰਮ ਕਰਨਗੀ। ਉਨਾਂ ਕਿਹਾ
ਕਿ ਪੱਤਰਕਾਰਾਂ ਅਤੇ ਲੋਕਾਂ ਵੱਲੋਂ ਦੱਸੀ ਜਾ ਰਹੀਆਂ ਪ੍ਰਰਾਬਲਮਸ ਨੂੰ ਪਹਿਲ ਦੇ ਆਧਾਰ
ਦੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਨਾਂ ਕਿਹਾ ਕਿ ਕਪੂਰਥਲਾ ਵਿਖੇ ਵੀ ਉਨਾਂ ਨੇ ਆਈਲੈਟਸ
ਫਰਾਡ, ਵਿਦੇਸ਼ ਭੇਜਣ ਦੇ ਨਾਂਅ ਤੇ ਠਗੀਆਂ ਮਾਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ
ਸੀ। ਇਸੇ ਤਰਾਂ ਜ਼ਿਲ੍ਹੇ ਵਿਚ ਵੀ ਜੇਕਰ ਕਿਸੇ ਨੂੰ ਇਸ ਤਰਾਂ ਦੀ ਕੋਈ ਪ੍ਰਰਾਬਲਮ ਹੈ
ਤਾਂ ਉਸ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਦੀ ਸਾਰੀਆਂ
ਪ੍ਰਰਾਬਲਮਾਂ ਦਾ ਹੱਲ ਵਾਰੀ ਵਾਰੀ ਕਰਨ ਦੀ ਕੋਸ਼ਿਸ਼ ਕਰਨਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...