ਪਟਿਆਲਾ, 15 ਅਕਤੂਬਰ: - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਵਰਲਡ
ਸਟੂਡੈਂਟਸ ਡੇਅ ਦੇ ਮੌਕੇ 'ਤੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ 'ਚ ਡਰਾਇੰਗ ਤੇ ਲੇਖ
ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਸਰਕਾਰੀ ਬਿਕਰਮ ਕਾਲਜ ਵਿਖੇ ਕਰਵਾਏ ਸੈਮੀਨਾਰ ਦੌਰਾਨ
ਸਕੱਤਰ ਜ਼ਿਲ੍ਹੇ ਕਾਨੂੰਨੀ ਸੇਵਾਵਾਂ ਅਥਾਰਟੀ ਕਮ- ਸੀ.ਜੇ.ਐਮ. ਪਰਮਿੰਦਰ ਕੌਰ ਨੇ ਕਾਲਜ
ਦੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਟੋਲ ਫ਼ਰੀ ਨੰਬਰ 1968, ਸਥਾਈ ਲੋਕ
ਅਦਾਲਤ (ਜਨ ਉਪਯੋਗੀ ਸੇਵਾਵਾਂ) ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸੈਂਟਰ ਬਾਰੇ ਜਾਣਕਾਰੀ
ਦਿੱਤੀ। ਇਸ ਮੌਕੇ ਸੀ.ਜੇ.ਐਮ ਪਰਮਿੰਦਰ ਕੌਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ
ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ 2 ਅਕਤੂਬਰ ਨੂੰ ਗਾਂਧੀ ਜੈਯੰਤੀ ਮੌਕੇ
ਸ਼ੁਰੂ ਕੀਤੀ ਤੇ 14 ਨਵੰਬਰ ਤੱਕ ਚੱਲਣ ਵਾਲੀ ਕਾਨੂੰਨੀ ਸਹਾਇਤਾ ਜਾਗਰੂਕਤਾ ਮੁਹਿੰਮ
ਤਹਿਤ ਸਮਾਜ ਦੇ ਹਰੇਕ ਵਰਗ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ ਤਾਂ ਜੋ ਅਥਾਰਟੀ ਵੱਲੋਂ
ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਮੀਨੀ ਪੱਧਰ ਤੱਕ ਜਾਗਰੂਕਤਾ ਫੈਲਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 203 ਸਕੂਲਾਂ 'ਚ ਡਰਾਈ ਤੇ ਲੇਖ ਮੁਕਾਬਲੇ ਵੀ ਕਰਵਾਏ
ਗਏ ਹਨ। ਇਸ ਦੇ ਨਾਲ ਹੀ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੀ ਜ਼ਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਰਿਟੇਨਰ
ਐਡਵੋਕੇਟ ਰਾਜਨ ਵਰਮਾ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ
ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਗਰੂਕ ਕੀਤਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...