ਨਵਾਂਸ਼ਹਿਰ, 24 ਨਵੰਬਰ, 2021 :- ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਜ਼ਿਲ੍ਹੇ ਵਿਚ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ। ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਜ਼ਿਲ੍ਹੇੇ ਵਿਚ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਠੋਸ ਕਦਮ ਚੁੱਕਣ, ਨਸਬੰਦੀ ਪੰਦਰਵਾੜੇ ਤਹਿਤ ਵੱਧ ਤੋਂ ਵੱਧ ਕੇਸ ਕਰਵਾਉਣ ਲਈ ਯੋਗ ਜੋੜਿਆ ਨੂੰ ਪ੍ਰੇਰਿਤ ਕਰਨ, ਹਰ ਘਰ ਦਸਤਕ ਮੁਹਿੰਮ ਤਹਿਤ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਕੋਵਿਡ, ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਨ ਅਤੇ 26 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਦੀਆਂ ਤਿਆਰੀਆਂ ਕਰਨ ਦੇ ਨਾਲ-ਨਾਲ ਸਾਰੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਾ. ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 26 ਨਵੰਬਰ ਤੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਡੇਂਗੂ ਤੋਂ ਬਚਾਅ ਲਈ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਸਥਾਨਾਂ ਉੱਤੇ ਡੇਂਗੂ ਦੇ ਵੱਧ ਕੇਸ ਸਾਹਮਣੇ ਆ ਰਹੇ ਹਨ, ਉਨ੍ਹਾਂ ਸਥਾਨਾਂ ਉੱਤੇ ਫੋਗਿੰਗ ਕਰਵਾਈ ਜਾਵੇ। ਡਾ. ਗੁਪਤਾ ਨੇ ਦੱਸਿਆ ਕਿ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ 'ਫਰਾਈ-ਡੇਅ, ਡਰਾਈ-ਡੇਅ' ਮਨਾਉਣ ਲਈ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਜਿਸ ਤੋਂ ਭਾਵ ਹੈ ਕਿ ਸਾਰੇ ਘਰਾਂ ਅਤੇ ਸੰਸਥਾਵਾਂ ਅੰਦਰ ਲੱਗੇ ਕੂਲਰਾਂ, ਗਮਲਿਆਂ, ਫ਼ਰਿੱਜਾਂ ਦੀਆਂ ਟਰੇਆਂ ਦਾ ਪਾਣੀ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁਕਾਇਆ ਜਾਵੇ, ਕਿਉਂਕਿ ਖੜ੍ਹਾ ਪਾਣੀ ਡੇਂਗੂ ਦੇ ਲਾਰਵੇ ਦੇ ਪਨਪਣ ਦਾ ਵੱਡਾ ਸਬੱਬ ਬਣਦਾ ਹੈ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ 'ਚ ਖੜ੍ਹੇ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਹਫਤੇ ਵਿਚ ਇਕ ਵਾਰ ਸਾਫ ਜ਼ਰੂਰ ਕੀਤਾ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਜਣੇਪੇ ਨਾਲ ਸਬੰਧਤ ਕਈ ਤਰ੍ਹਾਂ ਦੇ ਜ਼ੋਖਮਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐੱਨ.ਸੀ. ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਉੱਤੇ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਡਾ. ਗੁਪਤਾ ਨੇ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਕੁਲਵਿੰਦਰ ਮਾਨ, ਡਾ ਹਰਬੰਸ ਸਿੰਘ, ਡਾ. ਮਨਦੀਪ ਕਮਲ, ਡਾ ਰਵਿੰਦਰ ਸਿੰਘ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...
