Friday, 12 November 2021

ਜਸਟਿਸ ਅਜੈ ਤਿਵਾੜੀ ਵੱਲੋਂ ਪ੍ਰੋ ਬੋਨੋ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ

ਨਵਾਂਸ਼ਹਿਰ, 12 ਨਵੰਬਰ : ਪੈਨ ਇੰਡੀਆ ਮੁਹਿੰਮ ਤਹਿਤ 'ਆਜ਼ਾਦੀ ਕਾ ਅੰਮਿ੍ਰਤ ਮਹੋਤਸਵ' ਦੇ ਸਬੰਧੀ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਵੱਲੋਂ ਅੱਜ ਸਮੂਹ ਪ੍ਰੋ ਬੋਨੋ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਅਤੇ ਸੀ. ਜੇ. ਐਮ-ਕਮ-ਸਕੱਤਰ ਮੈਡਮ ਹਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 47 ਪ੍ਰੋ ਬੋਨੋ ਵਕੀਲ ਹਾਜ਼ਰ ਹੋਏ, ਜਿਨਾਂ ਨੂੰ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਤੋਂ ਪਾਪਤ ਹੋਏ ਪ੍ਰਸੰਸਾ ਪੱਤਰ ਭੇਟ ਕੀਤੇ। ਉਨਾਂ ਸਮੂਹ ਪ੍ਰੋ ਬੋਨੋ ਵਕੀਲਾਂ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਵਕੀਲਾਂ ਨੂੰ ਵੀ ਪ੍ਰੋਬੋਨੋ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ।   

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME