ਨਵਾਂਸ਼ਹਿਰ, 8 ਨਵੰਬਰ :- ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ
ਸਬੰਧੀ ਮਨਾਏ ਜਾ ਰਹੇ 'ਆਜ਼ਾਦੀ ਕਾ ਅੰਮਿ੍ਰਤ ਮਹੋਤਸਵ' ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼
ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.
ਟੀ. ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ
ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ
ਯਾਦ ਕਰਦਿਆਂ ਉਨਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਪ੍ਰਣ ਲਿਆ ਗਿਆ। ਜ਼ਿਲਾ ਰੋਜ਼ਗਾਰ ਤੇ
ਕਾਰੋਬਾਰ ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਮਹਾਨ
ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ
ਸਾਹ ਲੈ ਰਹੇ ਹਾਂ। ਇਸ ਲਈ ਸਾਨੂੰ ਉਨਾਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਇਕ ਨਰੋਏ ਅਤੇ
ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸੰਸਥਾ ਦੇ
ਪਿ੍ਰੰਸੀਪਲ ਰਛਪਾਲ ਚੰਦੜ ਨੇ ਵੀ ਇਸ ਮੌਕੇ ਮੁਲਕ ਨੂੰ ਗ਼ੁਲਾਮੀ ਤੋਂ ਨਿਜ਼ਾਤ ਦਿਵਾਉਣ
ਵਾਲੇ ਬਹਾਦਰ ਸੂਰਬੀਰਾਂ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਉਨਾਂ
ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੱਦਾ ਦਿੱਤਾ। ਇਸ ਮੌਕੇ ਪਲੇਸਮੈਂਟ ਅਫ਼ਸਰ ਅਮਿਤ
ਕੁਮਾਰ ਤੋਂ ਇਲਾਵਾ ਸੰਸਥਾ ਦਾ ਸਟਾਫ ਅਤੇ ਸਿਖਿਆਰਥਣਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਕੈਪਸ਼ਨ :-ਸੈਮੀਨਾਰ ਮੌਕੇ ਸਿਖਿਆਰਥਣਾਂ ਨੂੰ ਆਜ਼ਾਦੀ ਘੁਲਾਟੀਆਂ ਦੀ ਸੋਚ 'ਤੇ ਪਹਿਰਾ
ਦੇਣ ਦਾ ਪ੍ਰਣ ਦਿਵਾਉਂਦੇ ਹੋਏ ਕਰੀਆਰ ਕਾਊਂਸਲਰ ਹਰਮਨਦੀਪ ਸਿੰਘ, ਪਿ੍ਰੰਸੀਪਲ ਰਛਪਾਲ
ਚੰਦੜ ਤੇ ਹੋਰ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
