Monday, 13 December 2021

ਵਿਧਾਇਕ ਅੰਗਦ ਸਿੰਘ ਨੇ 31.93 ਲੱਖ ਰੁਪਏ ਦੀ ਲਾਗਤ ਵਾਲੇ ਸੜਕੀ ਕੰਮਾਂ ਦਾ ਉਦਘਾਟਨ ਕੀਤਾ

ਨਵਾਂਸ਼ਹਿਰ, 13 ਦਸੰਬਰ- :  ਵਿਧਾਇਕ ਅੰਗਦ ਸਿੰਘ ਨੇ ਬੀਤੇ ਕਲ੍ਹ ਨਵਾਂਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ 31.93 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸੜਕਾਂ ਦੇ ਕੰਮ ਲੋਕ ਅਰਪਣ ਕੀਤੇ।   ਉਦਘਾਟਨੀ ਪ੍ਰੋਜੈਕਟਾਂ ਵਿੱਚ ਸ਼ਹਿਰ ਦੇ ਵਾਰਡ ਨੰ-17 ਵਿੱਚ ਕਾਲੀ ਮਾਤਾ ਮੰਦਿਰ ਤੋਂ ਸ਼ਿਵ ਮੰਦਰ, ਵਿਕਾਸ ਨਗਰ ਵਿੱਚ ਸ਼ਾਖਾ ਵਾਲੀ ਗਲੀ ਅਤੇ ਵਾਰਡ ਨੰ-4 ਸ਼ਾਮਿਲ ਹਨ।  ਉਦਘਾਟਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਜਿੱਥੇ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ ਉੱਥੇ ਹੀ ਸ਼ਹਿਰ ਵਾਸੀਆਂ ਨੂੰ ਵੀ ਸਹੂਲਤ ਮਿਲੇਗੀ।  ਉਨ੍ਹਾਂ ਕਿਹਾ ਕਿ ਸਰਕਾਰ ਨਵਾਂਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਉਹ ਨਵਾਂਸ਼ਹਿਰ ਨੂੰ ਪੰਜਾਬ ਦਾ ਸਭ ਤੋਂ ਵਿਕਸਤ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਵਿਧਾਇਕ ਨੇ ਕਿਹਾ ਕਿ ਗੁਣਵੱਤਾ ਨਿਯੰਤਰਣ ਨੂੰ ਯਕੀਨੀ ਬਣਾ ਕੇ ਅਤੇ ਅਧਿਕਾਰੀਆਂ ਨੂੰ ਜਵਾਬਦੇਹ ਬਣਾ ਕੇ ਕਰੋੜਾਂ ਰੁਪਏ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਮੁਕੰਮਲ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਧ-ਚੜ੍ਹ ਕੇ ਕੰਮ ਕਰ ਰਹੀ ਹੈ।
     ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ, ਡਾ: ਕਮਲਜੀਤ ਲਾਲ, ਜਸਵੀਰ ਕੌਰ, ਅਰੁਣ ਦੀਵਾਨ, ਪਰਦੀਪ ਚਾਂਦਲਾ, ਰਚਨਾ ਛਾਬੜਾ, ਪਰਵੀਨ ਭਾਟੀਆ ਆਦਿ ਹਾਜ਼ਰ ਸਨ।  

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME