ਨਵਾਂਸ਼ਹਿਰ 4 ਦਸੰਬਰ :- ਕੁਲਵਿੰਦਰ ਸਿੰਘ ਸਰਾਏ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ਤੇ ਹਰਕੰਵਲਜੀਤ ਸਿੰਘ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲ ਲਿਆ ਹੈ | ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿ) ਬਰਨਾਲਾ ਦੀ ਬਦਲੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ਼ਹੀਦ ਭਗਤ ਸਿੰਘ ਤੇ ਹਰਕੰਵਲਜੀਤ ਸਿੰਘ ਪਿ੍ੰਸੀਪਲ ਸ. ਸ. ਸ. ਸ. ਬੋਹਨ (ਹੁਸ਼ਿਆਰਪੁਰ) ਨੂੰ ਤਰੱਕੀ ਦੇ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿ) ਸ਼ਹੀਦ ਭਗਤ ਸਿੰਘ ਨਗਰ ਲਗਾਇਆ ਹੈ | ਅਹੁਦਾ ਸੰਭਾਲਣ ਉਪਰੰਤ ਇਨ੍ਹਾਂ ਦੋਨਾਂ ਅਧਿਕਾਰੀਆਂ ਨੇ ਕਿਹਾ ਕਿ ਉਹ ਜ਼ਿਲ੍ਹੇ 'ਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ 'ਚ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ 'ਚ ਬੱਚਿਆ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਅਮਰੀਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ), ਜਰਨੈਲ ਸਿੰਘ, ਜਸਕੀਰਤ ਸਿੰਘ ਸਹਾਏ, ਮਦਨ ਲਾਲ ਜਲੰਧਰ, ਪ੍ਰਮੋਦ ਭਾਰਤੀ, ਜਗਜੀਤ ਕੌਰ ਹੁਸ਼ਿਆਰਪੁਰ, ਲਖਵੀਰ ਸਿੰਘ, ਮੋਹਨਜੀਤ ਸਿੰਘ, ਪ੍ਰਭਜੀਤ ਸਿੰਘ ਵਾਈਸ ਪਿ੍ੰਸੀਪਲ ਬੋਹਣ, ਪਿੰ੍ਰ: ਅਮਰਜੀਤ ਖਟਕੜ, ਪਿ੍ੰ: ਰਜਨੀਸ਼ ਕੁਮਾਰ, ਅਸ਼ੋਕ ਕੁਮਾਰ ਬੀ. ਪੀ. ਈ. ਓ., ਅਨੀਤਾ ਕੁਮਾਰੀ ਬੀ. ਪੀ. ਈ. ਓ. ਸੜੋਆ, ਮਹਿੰਦਰ ਸਿੰਘ ਸਟੈਨੋ, ਨਰਿੰਦਰ ਪਾਲ ਵਰਮਾ, ਡਾ: ਸੁਰਿੰਦਰ ਪਾਲ ਅਗਨੀਹੋਤਰੀ, ਸਤਨਾਮ ਸਿੰਘ ਜ਼ਿਲ੍ਹਾ ਪ੍ਰਾਜੈਕਟ ਕੋਆਰਡੀਨੇਟਰ, ਗੁਰਦਿਆਲ ਸਿੰਘ ਮਾਨ, ਪਿ੍ੰ: ਗੁਰਪ੍ਰੀਤ ਸਿੰਘ, ਪਿ੍ੰ: ਰਾਜੇਸ਼ ਕੁਮਾਰ, ਪਿ੍ੰ: ਜਤਿੰਦਰ ਮੋਹਣ, ਪਿ੍ੰ: ਰਣਜੀਤ ਕੌਰ, ਪਿ੍ੰ: ਅਲਕਾ ਰਾਣੀ, ਜਸਵਿੰਦਰ ਸਿੰਘ ਸੁਪਰਡੈਂਟ, ਬਲਵੰਤ ਰਾਏ, ਵਿਨੇ ਕੁਮਾਰ ਸ਼ਰਮਾ, ਨੀਲ ਕਮਲ ਆਦਿ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
