ਪਟਿਆਲਾ, 20 ਦਸੰਬਰ:- ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਗਿਆਨਦੀਪ ਸਾਹਿਤ ਸਾਧਨਾ ਮੰਚ (ਰਜਿ:), ਪਟਿਆਲਾ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ 'ਚ 'ਕਵਿਤਾ ਪਾਠ' ਦਾ ਆਯੋਜਨ ਕੀਤਾ ਗਿਆ। ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਭਾਸ਼ਾਵਾਂ ਕਰਮਜੀਤ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਵਲੋਂ ਕਰਵਾਏ 'ਕਵਿਤਾ ਪਾਠ' ਦੌਰਾਨ ਗਿਆਨ ਸਹਿਤ ਸਾਧਨਾ ਮੰਚ ਦੇ ਪ੍ਰਧਾਨ ਜੀ.ਐੱਸ. ਅਨੰਦ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਕਿਹਾ 'ਕਿ ਗੁਰੂ ਸਾਹਿਬਾਨਾਂ ਦੀ ਯਾਦ ਵਿਚ ਅਜਿਹੇ ਸਾਹਿਤਕ ਸਮਾਗਮ ਕਰਨਾ ਸਾਡੀ ਵਿਰਾਸਤ ਦਾ ਹਿੱਸਾ ਹਨ।' ਇਸ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਉਤੇ ਸ਼ੋਕ ਕਵਿਤਾਵਾਂ ਦਾ ਪਾਠ ਜਸਵਿੰਦਰ ਖਾਰਾ, ਕੁਲਵੰਤ ਸੈਦੋਕੇ, ਸੁਖਮਿੰਦਰ ਸੇਖੋਂ, ਡਾ. ਸੁਰਜੀਤ ਸਿੰਘ ਖੁਰਮਾ, ਗੁਰਦਰਸ਼ਨ ਗੁਸੀਲ, ਆਸ਼ਾ ਸ਼ਰਮਾ, ਤਰਲੋਚਨ ਮੀਰ, ਰਾਜਵਿੰਦਰ ਜਟਾਨਾ, ਐਡਵੋਕੇਟ ਐਸ.ਪੀ. ਸਿੰਘ, ਰਮਨਦੀਪ ਵਿਰਕ ਵਲੋਂ ਕੀਤਾ ਗਿਆ। ਇਸ ਮੌਕੇ ਚੰਦਨਦੀਪ ਕੌਰ ਨੇ ਬੋਲਦਿਆਂ ਕਿਹਾ ''ਕਿ ਛੋਟੇ ਸਾਹਿਬਜ਼ਾਦਿਆਂ ਨੇ ਮੁਗਲ ਹਕੂਮਤ ਦੇ ਜਬਰ ਸਾਹਵੇਂ ਸਬਰ, ਸਿਦਕ ਤੇ ਸਿਰੜ ਨਾਲ ਟਾਕਰਾ ਕਰਦਿਆਂ ਬਹੁਤ ਛੋਟੀ ਉਮਰ ਵਿਚ ਸ਼ਹਾਦਤਾਂ ਦਿੱਤੀਆਂ ਸਨ ਅਤੇ ਇਸੇ ਕਰਕੇ ਉਹ ਅਮਰ ਹਨ। ਮੰਚ ਸੰਚਾਲਨ ਦੀ ਭੂਮਿਕਾ ਉਘੇ ਸਾਹਿਤਕਾਰ ਬਲਬੀਰ ਜਲਾਲਾਬਾਦੀ ਨੇ ਬਾਖੂਬੀ ਨਿਭਾਈ। ਸ੍ਰ. ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਨੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਭਾਸ਼ਾ ਵਿਭਾਗ ਦੇ ਸ੍ਰੀ ਪਰਵੀਨ ਕੁਮਾਰ, ਸਹਾਇਕ ਡਾਇਰੈਕਟਰ, ਨਵਨੀਤ ਕੌਰ ਅਤੇ ਸੁਰੇਸ਼ ਕੁਮਾਰ ਆਦਿ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਸ਼ਾਮਲ ਹੋਏ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
