ਨਵਾਂਸ਼ਹਿਰ 21 ਦਸੰਬਰ :- ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਨੇ ਨਵਾਂਸ਼ਹਿਰ ਦੀਆਂ ਸੰਗਤਾਂ ਸਮੇਤ ਗੁਰਧਾਮਾਂ ਦੇ ਦਰਸ਼ਨ ਕੀਤੇ । ਸੁਸਾਇਟੀ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਮੈਂਬਰਾਂ ਸਮੇਤ 105 ਸ਼ਰਧਾਲੂ ਸੰਗਤਾਂ ਨੂੰ ਤਿੰਨ ਬੱਸਾ ਰਾਹੀਂ ਗੁਰੂ ਸਾਹਿਬ ਜੀ ਦੇ ਪਾਵਨ ਇਤਿਹਾਸਕ ਗੁ: ਪਰਿਵਾਰ ਵਿਛੋੜਾ ਸਾਹਿਬ, ਗੁ: ਭੱਠਾ ਸਾਹਿਬ, ਗੁ: ਕੋਤਵਾਲੀ ਸਾਹਿਬ, ਗੁ: ਕਤਲਗੜ੍ਹ ਸਾਹਿਬ ਚਮਕੌਰ, ਗੁ: ਗੜ੍ਹੀ ਸਾਹਿਬ, ਗੁ: ਤਾੜੀ ਸਾਹਿਬ, ਗੁ: ਫਤਹਿਗੜ੍ਹ ਸਾਹਿਬ, ਗੁ: ਮੋਤੀ ਰਾਮ ਮਹਿਰਾ, ਗੁ: ਜੋਤੀ ਸਰੂਪ ਸਾਹਿਬ ਆਦਿ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ। ਉਹਨਾਂ ਕਿਹਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ, ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਅਤੇ ਹਜਾਰਾਂ ਸਿੱਖ ਇਹਨਾਂ ਦਿਨਾਂ ਵਿੱਚ ਸ਼ਹੀਦ ਹੋਏ ਸਾਨੂੰ ਉਹਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਵੱਧ ਤੋਂ ਵੱਧ ਨਾਮ ਸਿਮਰਨ ਕਰਨਾ ਚਾਹੀਦਾ ਹੈ ਅਤੇ ਗੁਰਧਾਮ ਦੇ ਦਰਸ਼ਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰਧਾਮਾਂ ਦੇ ਦਰਸ਼ਨਾਂ ਦੀ ਸੇਵਾ ਲਗਾਤਾਰ ਜਾਰੀ ਰਹੇਗੀ ਚਾਹਵਾਨ ਸੰਗਤਾਂ ਸਪੰਰਕ ਕਰ ਸਕਦੀਆਂ ਹਨ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਨੀਤੀਸ਼, ਸੁਰਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ, ਚਰਨਜੋਤ ਸਿੰਘ ਹਰਮਨਜੀਤ ਸਿੰਘ, ਇਸ਼ਪਾਲ ਸੇਠੀ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਰਾਜਵਿੰਦਰ ਕੌਰ ਗੁਰਪ੍ਰੀਤ ਕੌਰ, ਕੁਲਜੀਤ ਕੌਰ, ਅਵਤਾਰ ਕੌਰ, ਜਸਮੀਨ ਕੌਰ ਅਤੇ ਹਰਲੀਨ ਕੌਰ ਹਾਜ਼ਰ ਸਨ ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...
