ਪਟਿਆਲਾ, 1 ਜਨਵਰੀ: - ਪਟਿਆਲਾ ਦੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ, ਜਿਨ੍ਹਾਂ ਦਾ ਅੱਜ ਤਬਾਦਲਾ ਹੋ ਗਿਆ ਹੈ, ਨੇ ਪਟਿਆਲਾ ਦੇ ਵਸਨੀਕਾਂ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪਟਿਆਲਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਅੱਜ ਬਾਅਦ ਦੁਪਹਿਰ ਆਪਣਾ ਚਾਰਜ ਛੱਡਣ ਮਗਰੋਂ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਭਾਵੇਂ ਕਿ ਪਟਿਆਲਾ ਵਿਖੇ ਪਿਛਲੇ ਥੋੜੇ ਸਮੇਂ ਦੌਰਾਨ ਹੀ ਉਨ੍ਹਾਂ ਨੇ ਸੇਵਾ ਨਿਭਾਈ ਹੈ, ਪ੍ਰੰਤੂ ਇਸ ਸਮੇਂ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਹੇਠ ਅਤੇ ਨਾਲ ਹੀ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੇ ਕਰਚਾਰੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਦੇ ਨਾਲ ਹੀ ਪਟਿਆਲਾ ਦੇ ਵਸਨੀਕਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਪਟਿਆਲਾ ਪੁਲਿਸ ਨੂੰ, ਜ਼ਿਲ੍ਹੇ 'ਚ ਅਮਨ ਸ਼ਾਂਤੀ ਕਾਇਮ ਰੱਖਣ ਅਤੇ ਆਪਸੀ ਭਾਈਚਾਰਾ ਬਣਾ ਕੇ ਰੱਖਣ ਵਿਚ ਬਹੁਤ ਸਹਿਯੋਗ ਦਿੱਤਾ ਹੈ। ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਉਹ ਪਟਿਆਲਾ ਵਾਸੀਆਂ ਦੇ ਸਦਾ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਪਟਿਆਲਾ ਜ਼ਿਲ੍ਹੇ ਦੀ ਪੁਲਿਸ ਦੀ ਵਾਗਡੋਰ ਸੰਭਾਲਣ ਸਮੇਂ ਭਰਪੂਰ ਸਹਿਯੋਗ ਦਿੱਤਾ। ਸ. ਭੁੱਲਰ ਨੇ ਨਾਲ ਹੀ ਪਟਿਆਲਾ ਜ਼ਿਲ੍ਹੇ ਦੀ ਪ੍ਰੈਸ ਅਤੇ ਮੀਡੀਆ ਦੇ ਸਾਥੀਆਂ ਵੱਲੋਂ ਪਟਿਆਲਾ ਪੁਲਿਸ ਵੱਲੋਂ ਕੀਤੇ ਗਏ ਚੰਗੇ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...
