ਬੰਗਾ, 26 ਜਨਵਰੀ :- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ 73ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕੀਤੀ। ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ ਨਵਨੀਤ ਕੌਰ ਬੱਲ ਦੇ ਨਾਲ ਸ਼੍ਰੀ ਸਾਰੰਗਲ ਨੇ ਸ਼ਹੀਦ ਏ ਆਜ਼ਮ ਦੇ ਪਿਤਾ ਸਰਦਰ ਕਿਸ਼ਨ ਸਿੰਘ ਨੂੰ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ ਵਿਖੇ, ਉਨ੍ਹਾਂ ਦੀ ਸਮਾਧ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਅਸੀਂ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਨਿਛਾਵਰ ਕਰਨ ਵਾਲੇ ਦੇਸ਼ ਦੇ ਮਹਾਨ ਸਪੂਤ ਦੀ ਕੁਰਬਾਨੀ ਅਤੇ ਸ਼ਹਾਦਤ ਦੇ ਰਿਣੀ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਹੋਰਨਾਂ ਮਹਾਨ ਸ਼ਹੀਦਾਂ ਦਾ ਜੀਵਨ ਅਤੇ ਫਲਸਫਾ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ। ਉਨ੍ਹਾਂ ਨੇ ਲੋਕਾਂ ਨੂੰ ਦੇਸ਼ ਦੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਨੇ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਵੀ ਕਿਹਾ। ਇਸ ਮੌਕੇ ਉੱਪ ਪੁਲੀਸ ਕਪਤਾਨ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
