ਨਵਾਂਸ਼ਹਿਰ, 24 ਜਨਵਰੀ : - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਸਾਰੇ ਆਰ.ਓਜ਼ ਨੂੰ ਈ.ਵੀ.ਐਮ ਅਤੇ ਵੀ.ਵੀ. ਪੈਟ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ 'ਤੇ ਜੀ ਪੀ ਐਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਲਈ ਕਿਹਾ ਹੈ। ਅੱਜ ਇੱਥੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੀਆਂ ਹਦਾਇਤਾਂ ਅਨੁਸਾਰ ਜੀ ਪੀ ਐਸ ਟਰੈਕਰ ਅਤੇ ਮੋਬਾਈਲ ਆਧਾਰਿਤ ਟਰੈਕਿੰਗ ਸਿਸਟਮ ਨਾਲ ਲੈਸ ਲਗਪਗ 200 ਵਾਹਨ, ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਢੋਆ-ਢੁਆਈ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇੱਕ ਈ ਵੀ ਐਮ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ ਜਿੱਥੇ ਈ ਵੀ ਐਮ ਅਤੇ ਵੀ ਵੀ ਪੈਟ ਦੀ ਨਿਗਰਾਨੀ ਕੀਤੀ ਜਾਵੇਗੀ। ਸ਼੍ਰੀ ਸਾਰੰਗਲ ਨੇ ਰਿਟਰਨਿੰਗ ਅਫ਼ਸਰਾਂ (ਆਰ.ਓਜ਼) ਨੂੰ ਆਪਣੇ ਪੁਲਿਸ ਹਮਰੁਤਬਾ (ਡੀ ਐਸ ਪੀਜ਼) ਨਾਲ ਮੀਟਿੰਗਾਂ ਕਰਨ ਲਈ ਕਿਹਾ ਤਾਂ ਜੋ ਲਾ-ਕਾਨੂੰਨੀ ਕਰਨ ਵਾਲਿਆਂ ਅਤੇ ਹੋਰਾਂ 'ਤੇ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਕੇਂਦਰੀ ਅਰਧ ਸੈਨਿਕ ਬਲਾਂ ਬਲਾਂ ਦੇ ਜ਼ਿਲ੍ਹੇ 'ਚ ਤਾਇਨਾਤ ਜਵਾਨਾਂ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਆਉਣ ਤੋਂ ਬਾਅਦ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਜ਼ਾਦ ਹੋ ਕੇ ਆਪਣੀ ਵੋਟ ਪਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਮੇਜਰ ਅਮਿਤ ਸਰੀਨ ਤੇ ਅਮਰਦੀਪ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ ਡਾ: ਬਲਜਿੰਦਰ ਸਿੰਘ ਢਿੱਲੋਂ, ਨਵਨੀਤ ਕੌਰ ਬੱਲ, ਦੀਪਕ ਰੋਹੀਲਾ ਤੇ ਹੋਰ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...