ਨਵਾਂਸ਼ਹਿਰ, 1 ਫਰਵਰੀ :- ਨਵਾਂਸ਼ਹਿਰ ਦੇ ਸਬ-ਡਵੀਜ਼ਨਲ ਮੈਜਿਸਟਰੇਟ (ਐੱਸ.ਡੀ.ਐੱਮ.)-ਕਮ-ਰਿਟਰਨਿੰਗ ਅਫਸਰ ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਆਜ਼ਾਦ ਉਮੀਦਵਾਰ ਅੰਗਦ ਸਿੰਘ ਨੂੰ, ਉਸ ਵੱਲੋਂ ਸੋਮਵਾਰ ਨੂੰ ਨਾਮਜ਼ਦਗੀ ਭਰਨ ਸਮੇਂ ਆਦਰਸ਼ ਚੋਣ ਜ਼ਾਬਤੇ (ਐੱਮ. ਸੀ. ਸੀ.) ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਸੋਮਵਾਰ ਨੂੰ ਨਾਮਜ਼ਦਗੀ ਪੱਤਰ ਭਰਨ ਦੌਰਾਨ ਆਜ਼ਾਦ ਉਮੀਦਵਾਰ ਅੰਗਦ ਸਿੰਘ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕਾਂ ਦੇ ਸ਼ਾਮਿਲ ਹੋਣ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਰਿਟਰਨਿੰਗ ਅਫਸਰ ਨੇ ਕਿਹਾ ਕਿ ਇਹ ਆਦਰਸ਼ ਚੋਣ ਜ਼ਾਬਤੇ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਪੱਸ਼ਟ ਉਲੰਘਣਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ, ਵਾਹਨ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਪਾਏ ਗਏ ਹਨ ਅਤੇ ਅੰਗਦ ਸਿੰਘ ਦੇ ਕਾਫਲੇ ਦਾ ਪੂਰਾ ਵੇਰਵਾ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਦਾ ਖਰਚਾ ਉਮੀਦਵਾਰ ਦੇ ਖਰਚੇ ਵਿੱਚ ਸ਼ਾਮਿਲ ਕੀਤਾ ਜਾਵੇਗਾ। ਆਰ ਓ ਢਿੱਲੋਂ ਨੇ ਉਮੀਦਵਾਰ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਨਹੀਂ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...