Sunday, 13 March 2022

ਪਿੰਡ ਚੱਕ ਸਿੰਘਾ ਵਿਖੇ ਲੱਗੇ 10 ਵੇਂ ਫਰੀ ਅੱਖਾਂ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 400 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਬੰਗਾ/ਚੱਕ ਸਿੰਘਾ 13 ਮਾਰਚ : () ਐਨ ਆਰ ਆਈ ਵੀਰਾਂ ਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 10ਵਾਂ ਸਲਾਨਾ ਫਰੀ ਅੱਖਾਂ ਦਾ ਜਾਂਚ ਤੇ ਅਪਰੇਸ਼ਨ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ  ਪਿੰਡ ਚੱਕ ਸਿੰਘਾਂ ਵਿਖੇ ਲਗਾਇਆ ਗਿਆ ਜਿਸ ਦਾ ਲੋੜਵੰਦ 400 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਕੈਂਪ ਦਾ ਉਦਘਾਟਨ  ਭਾਈ ਸਤਨਾਮ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ  ਪਿੰਡ ਚੱਕ ਸਿੰਘਾਂ  ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਇਸ ਮੌਕੇ  ਡਾ. ਟੀ ਅਗਰਵਾਲ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਐਨ ਆਰ ਆਈ ਵੀਰਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਕੈਪਾਂ ਰਾਹੀ ਮਹੁੱਈਆ ਕਰਵਾਈਆਂ ਜਾਂਦੀਆਂ ਮੈਡੀਕਲ ਇਲਾਜ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ । 10ਵੇਂ ਸਲਾਨਾ ਸਲਾਨਾ ਅੱਖਾਂ ਦੇ ਅਤੇ ਜਰਨਲ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਟੀ ਅਗਰਵਾਲ ਦੀ ਅਗਵਾਈ ਹੇਠ ਨੇ ਟੀਮ ਵੱਲੋਂ ਕੈਂਪ ਵਿਚ ਆਏ 400 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਕੈਂਪ ਮਰੀਜ਼ਾਂ ਨੂੰ ਫਰੀ ਦਵਾਈਆਂ ਅਤੇ ਫਰੀ ਐਨਕਾਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ । 10ਵੇਂ ਸਲਾਨਾ ਅੱਖਾਂ ਦੇ ਅਤੇ ਜਰਨਲ ਮੈਡੀਕਲ ਚੈੱਕਅੱਪ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਭਾਈ ਸਤਨਾਮ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ  ਪਿੰਡ ਚੱਕ ਸਿੰਘਾਂ, ਭਾਈ ਕਸ਼ਮੀਰ ਸਿੰਘ ਖਜ਼ਾਨਚੀ, ਸਰਪੰਚ ਕੁਲਦੀਪ ਸਿੰਘ, ਭੈਣਜੀ ਬਲਬੀਰ ਕੌਰ ਮਜਾਰਾ ਖੁਰਦ,  ਜੋਗਾ ਸਿੰਘ ਬੇਨੀਪਾਲ, ਹਰਦੀਪ ਸਿੰਘ ਲੱਕੀ, ਤੀਰਥ ਸਿੰਘ ਰੱਕੜ, ਤਰਲੋਚਨ ਸਿੰਘ, ਸੁੱਚਾ ਸਿੰਘ, ਡਾ. ਕੁਲਦੀਪ ਸਿੰਘ, ਅਪਥੈਲਮਿਕ ਅਫਸਰ ਮੈਡਮ ਦਲਜੀਤ ਕੌਰ, ਭਾਈ ਸਿਮਰਪ੍ਰੀਤ ਸਿੰਘ ਜੈਤੋ, ਦਸਵੰਧ ਨੌਜਵਾਨ ਸਭਾ ਪਿੰਡ ਚੱਕ ਸਿੰਘਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ । ਇਸ ਮੌਕੇ ਗੁਰੂ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ  ਪਿੰਡ ਚੱਕ ਸਿੰਘਾਂ ਵਿਖੇ ਲੱਗੇ ਅੱਖਾਂ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਕੈਂਪ ਦਾ ਉਦਘਾਟਨ  ਕਰਦੇ ਹੋਏ ਭਾਈ ਸਤਨਾਮ ਸਿੰਘ ਪ੍ਰਧਾਨ ਨਾਲ ਹਨ  ਕਸ਼ਮੀਰ ਸਿੰਘ, ਸਰਪੰਚ ਕੁਲਦੀਪ ਸਿੰਘ ਅਤੇ ਹੋਰ ਪਤਵੰਤੇ ਸੱਜਣ

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME