Tuesday, 1 March 2022

ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਨਵਾਂਸ਼ਹਿਰ, 2 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ 'ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ 'ਤੇ ਪਾਬੰਦੀ ਲਾਈ ਹੈ।
        ਇਹ ਹੁਕਮ 28 ਫ਼ਰਵਰੀ ਤੋਂ 27 ਅਪਰੈਲ 2022 ਤੱਕ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।
  

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME