Thursday, 3 March 2022

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ ਨਤੀਜਾ

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ ਨਤੀਜਾ

ਬੰਗਾ : 3 ਮਾਰਚ :  ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ  (ਦੂਜਾ ਸਾਲ) ਦਾ ਸ਼ਾਨਦਾਰ ਨਤੀਜਾ ਆਇਆ ਹੈ । ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ  (ਦੂਜਾ ਸਾਲ) ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਸ. ਮਹਿੰਦਰਪਾਲ ਸਿੰਘ ਪਿੰਡ ਲਾਦੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦ ਕਿ ਦੂਜਾ ਸਥਾਨ ਅਰਮਨ ਕੌਰ ਪੁੱਤਰੀ ਸ. ਸੁਰਿੰਦਰ ਸਿੰਘ ਪਿੰਡ ਚਾਂਦਸੂ ਜੱਟਾਂ ਨੇ ਅਤੇ ਤੀਜਾ ਸਥਾਨ ਪੂਰਨਿਮਾ ਪੁੱਤਰੀ ਸ੍ਰੀ ਪ੍ਰੇਮ ਪ੍ਰਕਾਸ਼ ਢਾਹਾਂ ਕਲੇਰਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ। ਇਸ ਵਧੀਆ ਨਤੀਜੇ ਲਈ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ.ਐਸ.ਸੀ. ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਪ੍ਰਿੰਸੀਪਲ ਸਾਹਿਬ ਨੂੰ ਹਾਰਦਿਕ ਵਧਾਈਆਂ ਦਿੰਦੇ ਹੋਏ ਸਮੂਹ ਨਰਸਿੰਗ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ।
          ਬੀ.ਐਸ.ਸੀ. ਨਰਸਿੰਗ  (ਦੂਜਾ ਸਾਲ) ਦੇ ਸ਼ਾਨਦਾਰ 100% ਨਤੀਜੇ ਦੀ ਜਾਣਕਾਰੀ ਦੇਣ ਮੌਕੇ  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਟਰੱਸਟ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਸੁਖਮਿੰਦਰ ਕੌਰ, ਮੈਡਮ ਅਕਵਿੰਦਰ ਕੌਰ ਕਲਾਸ ਇੰਚਾਰਜ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਜਨੀਤ ਕੌਰ, ਮੈਡਮ ਸੁਨੀਤਾ ਲਖਵਾਰਾ, ਮੈਡਮ ਸਰੋਜ ਬਾਲਾ, ਮੈਡਮ ਸੰਦੀਪ ਸੂਦਨ, ਸ. ਰਾਜਿੰਦਰਪਾਲ ਸਿੰਘ ਵੀ ਹਾਜ਼ਰ ਸਨ ।

ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ.  ਨਰਸਿੰਗ  (ਦੂਜਾ ਸਾਲ) ਕਲਾਸ ਦੇ ਟੌਪਰ ਵਿਦਿਆਰਥੀ :- ਪਹਿਲਾ ਸਥਾਨ: ਮਨਦੀਪ ਕੌਰ ਪੁੱਤਰੀ ਸ. ਮਹਿੰਦਰਪਾਲ ਸਿੰਘ ਪਿੰਡ ਲਾਦੀਆਂ, ਦੂਜਾ ਸਥਾਨ: ਅਰਮਨ ਕੌਰ ਪੁੱਤਰੀ ਸ. ਸੁਰਿੰਦਰ ਸਿੰਘ ਪਿੰਡ ਚਾਂਦਸੂ ਜੱਟਾਂ ਅਤੇ ਤੀਜਾ ਸਥਾਨ ਪੂਰਨਿਮਾ ਪੁੱਤਰੀ ਸ੍ਰੀ ਪ੍ਰੇਮ ਪ੍ਰਕਾਸ਼ ਢਾਹਾਂ ਕਲੇਰਾਂ 

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME