Tuesday, 22 March 2022

ਪੋਸ਼ਣ ਪਖਵਾੜਾ ਅਧੀਨ ਪੋਸ਼ਨ ਜਾਗਰੁਕਤਾ ਗਤੀਵਿਧੀਆ

ਅੰਮ੍ਰਿਤਸਰ 21 ਮਾਰਚ 2022 :- ਅੱਜ ਮਿਤੀ 21/03/2022 ਤੋਂ 04/04/2022 ਤੱਕ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ, ਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫ਼ਸਰ,ਸ੍ਰੀ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ-ਵੱਖ ਆਈ.ਸੀ.ਡੀ.ਐਸ. ਬਲਾਕਾਂ ਵਿੱਚ ਪਿੰਡ ਪੱਧਰ ਤੇ ਆਂਗਣਵਾੜੀ ਵਰਕਰਾਂ ਵੱਲੋਂ ਪੋਸ਼ਣ ਅਭਿਆਨ ਅਧੀਨ ਪੋਸ਼ਣ ਪਖਵਾੜਾ ਮਨਾਇਆ  ਜਾ ਰਿਹਾ ਹੈ। ਇਸ ਅਭਿਆਨ ਦਾ ਮੁੱਖ ਮਕਸਦ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ,ਨਰਸਿੰਗ ਮਾਂਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆਂ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ। ਇਸ ਅਭਿਆਨ ਦੇ ਮੁੱਖ ਟੀਚੇ 0-6 ਸਾਲ ਵਾਲੇ ,ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ 2 ਫੀਸਦੀ ਸਲਾਨਾ ਘਟਾ ਕੇ 6 ਫੀਸਦੀ ਘਟਾਉਣਾ, 6 ਤੋ 59 ਮਹੀਨੇ ਦੇ ਬੱਚਿਆਂ ਵਿੱਚ ਅਨੀਮੀਆ ਹਰ ਸਾਲ 3 ਫੀਸਦੀ ਘਟਾਉਣਾ, 5 ਤੋਂ 49 ਸਾਲ ਦੇ ਵਿਚਕਾਰ ਦੀਆਂ ਕਿਸ਼ੋਰ ਲੜਕੀਆਂ ਅਤੇ ਔਰਤਾਂ ਵਿੱਚ ਅਨੀਮੀਆ ਦੀ ਦਰ ਹਰ ਸਾਲ 3 ਫੀਸਦੀ ਨਾਲ ਘਟਾਉਣਾ,ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ ਹਰ ਸਾਲ 2 ਫੀਸਦੀ ਨਾਲ ਘਟਾਉਣਾ ਹੈ।
ਪੋਸ਼ਣ ਪਖਵਾੜਾ ਦੌਰਾਨ ਜਿਲ੍ਹੇ ਵਿੱਚ ਵੱਖ-ਵੱਖ ਪਿੰਡਾਂ ਵਿੱਚ ਸਮੁਦਾਇਕ ਗਤੀਵਿਧੀਆਂ ਕੀਤੀਆ ਜਾ ਰਹੀਆ ਹਨ ਅਤੇ ਲੋਕਾਂ ਨੂੰ ਪੋਸ਼ਟਿਕ ਖੁਰਾਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਵੱਲੋਂ ਵੱਖ- ਵੱਖ ਗਤੀਵਿਧੀਆਂ ਜਿਵੇਂ ਗਰਭਵਤੀ ਔਰਤਾਂ ਦੀ ਸੁਪੋਸ਼ਣ ਗੋਦਭਰਾਈ, 6 ਮਹੀਨੇ ਦੇ ਬੱਚਿਆਂ ਦਾ ਅੰਨਪ੍ਰਾਸ਼ਨ, ਹੱਥ ਧੋਣ ਦਾ ਸਹੀ ਤਰੀਕਾ,ਸਾਫ਼ –ਸਫਾਈ, ਕਿਸ਼ੋਰੀਆਂ ਲਈ ਸਵੱਸਥ ਮਾਂਹਵਾਰੀ ਪ੍ਰਬੰਧਨ ਦੇ ਤਰੀਕੇ, ਹੈਲਦੀ ਰੈਸਪੀ ਪ੍ਰਦਰਸ਼ਨ ,ਘਰੇਲੂ ਬਗੀਚੀਆਂ ਬਣਾਉਣਾ ਅਤੇ ਵੱਖ –ਵੱਖ ਭੋਜਨ ਸਮੂਹਾਂ ਚੋਂ ਸੰਤੁਲਿਤ ਪੋਸ਼ਟਿਕ ਭੋਜਨ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਵੱਲੋਂ ਬੱਚੇ ਦੇ ਜਨਮ ਦੇ ਪਹਿਲੇ ਇੱਕ ਹਜ਼ਾਰ ਦਿਨ ਦੀ ਮਹੱਤਤਾ ਬਾਰੇ ਵੀ ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਬਿਹਤਰ ਸਰੀਰਿਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਤਾ ਪਾਉਂਦੇ  ਹਨ। ਇਸ ਦੇ ਨਾਲ ਹੀ ਗਰਭਵਤੀ ਅਤੇ ਨਰਸਿੰਗ ਮਾਂਵਾਂ ਨੂੰ ਕੁਪੋਸ਼ਣ ਅਤੇ ਅਨੀਮੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ  ਕਿ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੀ.ਟੀ. ਟੀਕਾਕਰਨ, ਆਇਰਨ –ਫਾਲਿਕਐਸਿਡ (IFA) ਦੀਆਂ ਗੋਲੀਆਂ ਅਤੇ ਸੰਤੁਲਿਤ ਭੋਜਨ ਲੈਣਾ ਬਹੁਤ ਜਰੂਰੀ ਹੈ। ਇੱਕ ਸਵੱਸਥ ਸਮਾਜ ਦੀ ਸਿਰਜਨਾ ਤਾਂ ਹਾ ਕੀਤੀ ਜਾ ਸਕਦੀ ਹੈ ਜੇਕਰ ਗਰਭਵਤੀ ਮਾਂ ਅਤੇ ਬੱਚੇ ਦੀ ਸਿਹਤ ਤੇ ਖੁਰਾਕ ਦਾ ਗਰਭ ਧਾਰਨ ਦੇ ਸ਼ੁਰੂ ਤੋਂ ਹੀ ਧਿਆਨ ਰੱਖਿਆ ਜਾਵੇ। 
ਪੋਸ਼ਣ ਪਖਵਾੜਾ ਦੇ ਅਗਾਜ਼ ਵਜੋਂ ਜਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਸਬੰਧੀ ਸਹੁੰ ਚੁੱਕ  ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਹਨਾਂ ਗਤੀਵਿਧੀਆਂ ਨੂੰ ਲੋਕਾਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ ਅਤੇ ਕੀਤੀਆ ਜਾ ਰਹੀਆ ਗਤੀਵਿਧੀਆ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਇਸ ਪੋਸ਼ਣ ਪਖਵਾੜਾ ਲਈ ਮਿਸ ਖੁਸਮੀਤ ਕੌਰ ਬਾਲ ਵਿਕਾਸ ਪ੍ਰਜੈਕਟ ਅਫ਼ਸਰ ਰਈਆ (ਨੋਡਲ ਅਫ਼ਸਰ, ਪੋਸ਼ਣ ਅਭਿਆਨ) ਅਤੇ ਮਿਸ ਹਰਸ਼ਿਖਾ ਜਿਲ੍ਹਾ ਕੋਆਰਡੀਨੇਟਰ ਹਨ ਜੋ ਕਿ ਇਸ ਮਹੀਨੇ ਦੌਰਾਨ ਗਤੀਵਿਧੀਆਂ ਆਪਣੀ ਦੇਖ-ਰੇਖ ਹੇਠ ਕਰਵਾਉਣਗੇ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME