Tuesday, 1 March 2022

ਮੈਰਿਜ ਪੈਲੇਸਾਂ, ਮੇਲਿਆਂ, ਧਾਰਮਿਕ ਜਲੂਸਾਂ, ਵਿਆਹ ਸਮਾਗਮਾਂ, ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਣ ’ਤੇ ਪਾਬੰਦੀ

ਨਵਾਂਸ਼ਹਿਰ, 2 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲੈ ਕੇ ਜਾਣ 'ਤੇ ਰੋਕ ਲਗਾ ਦਿੱਤੀ ਹੈ।
        ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਕਈ ਵਾਰ ਜਨਤਕ ਇੱਕਠਾਂ ਵਿੱਚ ਆਪਸੀ ਰੰਜਿਸ਼ ਕਾਰਨ, ਹਾਲਾਤ ਗੋਲੀਬਾਰੀ ਤੱਕ ਪਹੁੰਚ ਜਾਂਦੇ ਹਨ ਅਤੇ ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਰਹਿੰਦਾ ਹੈ। ਇਸ ਤਰ੍ਹਾਂ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਲਈ ਜ਼ਿਲੇ੍ਹ ਵਿੱਚ ਕਿਸੇ ਵੀ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ/ਅਸਲਾ ਲੈ ਕੇ ਜਾਣ 'ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਲਾਈ ਜਾਂਦੀ ਹੈੈ। ਇਹ ਹੁਕਮ 28 ਫਰਵਰੀ  ਤੋਂ 27 ਅਪਰੈਲ 2022 ਤੱਕ ਲਾਗੂ ਰਹਿਣਗੇ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME