ਅੰਮਿ੍ਤਸਰ, , 8 ਅਪ੍ਰੈਲ :- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਵੱਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਬਿਜਲੀ, ਕੋਲੇ ਅਤੇ ਸੜਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਸ ਹਰਭਜਨ ਸਿੰਘ ਨੇ ਸ੍ਰੀ ਕੇਜਰੀਵਾਲ ਨੂੰ ਗਰਮੀ ਅਤੇ ਸਾਉਣੀ ਦੇ ਆ ਰਹੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਅਤੇ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਪਲਾਈ ਲਈ ਬਿਜਲੀ ਦੇਣ ਦੇ ਪੁਖਤਾ ਪ੍ਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਵਿਭਾਗ ਦੀ ਕਾਰਗੁਜ਼ਾਰੀ ਲਈ ਬਿਹਤਰੀਨ ਕੰਮ ਕਰਨ ਉਤੇ ਜੋਰ ਦਿੰਦੇ ਕਿਹਾ ਕਿ ਪੰਜਾਬ ਨੂੰ ਤੁਹਾਡੇ ਤੋਂ ਵੱਡੀਆਂ ਆਸਾਂ ਹਨ ਅਤੇ ਤੁਹਾਡਾ ਫਰਜ ਬਣਦਾ ਹੈ ਕਿ ਤੁਸੀਂ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਕਰੋ। ਸ ਹਰਭਜਨ ਸਿੰਘ ਨੇ ਇਸ ਮੌਕੇ ਸ੍ਰੀ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਸਾਡੀ ਸਾਰੀ ਟੀਮ ਪੰਜਾਬ ਦੇ ਭਲੇ ਲਈ ਦਿ੍ੜ ਹੈ ਅਤੇ ਤੁਹਾਨੂੰ ਮਿਲ ਕੇ ਸਦਾ ਦੇਸ਼ ਅਤੇ ਮਾਨਵਤਾ ਲਈ ਕੁਝ ਕਰਨ ਦੀ ਪ੍ਰੇਰਨਾ ਸਾਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਆਮ ਆਦਮੀ ਪਾਰਟੀ ਦਾ ਹਿੱਸਾ ਹਾਂ ਅਤੇ ਅਸੀਂ ਪੰਜਾਬ ਨੂੰ ਮੁੜ ਲੀਹਾਂ ਉਤੇ ਲਿਆਉਣ ਲਈ ਕੰਮ ਰਹੇ ਹਾਂ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...