ਨਵਾਂਸ਼ਹਿਰ 21 ਅਪਰੈਲ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਫਦ ਨੇ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਅਗਵਾਈ ਵਿੱਚ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ 31/12/2015 ਜਾਂ ਇਸ ਤੋਂ ਪਹਿਲਾਂ ਦੋ ਸਾਲ ਦਾ ਵਾਧਾ ਲੈਣ ਵਾਲਿਆਂ ਦੀ ਪੈਨਸ਼ਨ ਬੈਂਕਾਂ ਵਲੋਂ ਰਿਵਾਇਜ਼ ਨਾ ਕਰਨ ਅਤੇ ਜਨਵਰੀ 2021 ਤੋਂ ਬਕਾਇਆ ਅਦਾ ਨਾ ਕਰਨ, ਸਟੇਟ ਬੈਂਕ ਆਫ਼ ਇੰਡੀਆ ਤੋ ਬਿਨਾਂ ਬਾਕੀ ਬੈਂਕਾਂ ਵਲੋਂ 5 ਜਾਂ 10 ਸਾਲ ਬਾਅਦ ਵਧੇ ਬੁਢਾਪਾ ਭੱਤੇ ਅਤੇ ਐਲ ਟੀ ਸੀ ਦੀ ਅਦਾਇਗੀ ਆਪਣੇ ਆਪ ਨਾ ਕਰਨ, ਨਵੀਂ ਬੇਸਿਕ ਪੇਅ ਅਨੁਸਾਰ ਪੈਨਸ਼ਨ ਨਾ ਦੇਣ, ਮੈਡੀਕਲ ਬਿੱਲਾਂ ਦਾ ਭੁਗਤਾਨ ਨਾ ਕਰਨ, ਪੈਨਸ਼ਨਰਾਂ ਦੇ ਹਰ ਤਰ੍ਹਾਂ ਦੇ ਬਕਾਇਆਂ ਦਾ ਤੁਰੰਤ ਭੁਗਤਾਨ ਨਾ ਕਰਨ ਆਦਿ ਸਮੱਸਿਆਵਾਂ ਸਬੰਧੀ ਮੰਗਾਂ ਸ਼ਾਮਲ ਸਨ। ਵਫਦ ਵਿੱਚ ਹੋਰਨਾਂ ਤੋਂ ਇਲਾਵਾ ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ ਸਾਬਕਾ ਬੀਪੀਈਓ, ਅਸ਼ੋਕ ਕੁਮਾਰ ਵਿੱਤ ਸਕੱਤਰ, ਹਰਭਜਨ ਭਾਵੜਾ, ਰਾਮ ਸਿੰਘ, ਹਰਦਿਆਲ ਸਿੰਘ, ਓਮ ਪ੍ਰਕਾਸ਼ ਚੌਹਾਨ, ਕੁਲਵਿੰਦਰ ਕੌਰ, ਜੋਗਾ ਸਿੰਘ , ਰਛਪਾਲ ਸਿੰਘ, ਭਾਗ ਸਿੰਘ, ਮਹਿੰਦਰ ਸਿੰਘ, ਰਾਵਲ ਸਿੰਘ, ਸੁਰਜੀਤ ਰਾਮ, ਅਮਰਜੀਤ ਸਿੰਘ, ਕੁਲਦੀਪ ਸਿੰਘ, ਤਰਲੋਚਨ ਸਿੰਘ ਆਦਿ ਸ਼ਾਮਲ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...