ਅੰਮਿ੍ਤਸਰ, 4 ਅਪ੍ਰੈਲ : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ, ਜਿੰਨਾ ਨੇ ਆਪ ਨਿੱਜੀ ਦਖਲ ਦੇ ਕੇ ਬੀਤੇ ਦਿਨੀਂ ਜੰਡਿਆਲਾ ਗੁਰੂ ਦੇ ਬੱਸ ਅੱਡੇ ਉਤੇ ਬੱਸਾਂ ਦੇ ਰੁਕਣ ਦਾ ਪ੍ਬੰਧ ਕਰਵਾਇਆ ਸੀ, ਨੇ ਹੁਣ ਨਿਊ ਅੰਮਿ੍ਤਸਰ ਦੀਆਂ ਟਰੈਫਿਕ ਲਾਇਟਾਂ, ਜੋ ਕਿ ਬੀਤੇ ਕਈ ਸਾਲਾਂ ਤੋਂ ਬੰਦ ਪਈਆਂ ਸਨ, ਦਾ ਕੰਮ ਵੀ ਸੁਰੂ ਕਰਵਾ ਦਿੱਤਾ ਹੈ। ਦੱਸਣਯੋਗ ਹੈ ਕਿ ਉਕਤ ਲਾਇਟਾਂ ਨਾ ਚਲਣ ਕਾਰਨ ਅਕਸਰ ਇੱਥੇ ਵੱਡੇ ਵੱਡੇ ਜਾਮ ਲੱਗ ਜਾਂਦੇ ਸਨ ਅਤੇ ਮੰਤਰੀ ਬਣਨ ਮਗਰੋਂ ਆਪਣੀ ਪਹਿਲੀ ਦੌਰਾਨ ਹੀ ਉਨ੍ਹਾਂ ਇਸ ਬਾਬਤ ਟਰੈਫਿਕ ਪੁਲਿਸ ਅਤੇ ਕਮਿਸ਼ਨਰ ਕਾਰਪੋਰੇਸ਼ਨ ਨੂੰ ਹਦਾਇਤ ਕਰਕੇ ਇਹ ਮਸਲਾ ਪਹਿਲ ਦੇ ਅਧਾਰ ਉੱਤੇ ਹੱਲ ਕਰਨ ਲਈ ਕਿਹਾ। ਸਿੱਟੇ ਵਜੋਂ ਉਕਤ ਟਰੈਫਿਕ ਲਾਇਟਾਂ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨਾਲ ਰਾਹਗੀਰਾਂ ਦਾ ਸਮਾਂ, ਜੋ ਕਿ ਜਾਮ ਕਾਰਨ ਬਰਬਾਦ ਹੁੰਦਾ ਸੀ, ਬਚ ਗਿਆ ਹੈ।
Monday, 4 April 2022
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਪਹਿਲਕਦਮੀ ਨਾਲ ਨਿਊ ਅੰਮਿ੍ਤਸਰ ਦੀਆਂ ਟਰੈਫਿਕ ਲਾਇਟਾਂ ਹੋਈਆਂ ਸ਼ੁਰੂ
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...