Wednesday, 6 April 2022

ਲੋਕਾਂ ਦੀ ਸਹੂਲਤ ਲਈ ਹੁਣ ਹਫ਼ਤੇ ਦੇ ਸਾਰੇ ਦਿਨ ਖੁਲੱਣਗੇ ਸੇਵਾ ਕੇਂਦਰ

ਪਟਿਆਲਾ, 5 ਅਪ੍ਰੈਲ:-   ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ 'ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ 7 ਅਪ੍ਰੈਲ ਤੋਂ 8 ਮਈ ਤੱਕ ਹਫ਼ਤੇ ਦੇ ਸਾਰੇ ਦਿਨ ਖੁੱਲੇ ਰੱਖੇ ਜਾਣਗੇ ਤੇ ਰੋਜ਼ਾਨਾ ਦੇ ਸਮੇਂ 'ਚ ਵੀ ਵਾਧਾ ਕਰਦੇ ਹੋਏ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾ ਕੇਂਦਰਾਂ 'ਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
  ਸ਼੍ਰੀਮਤੀ ਸ਼ਾਕਸੀ ਸਾਹਨੀ ਨੇ ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਸ 'ਚ ਸਵੇਰੇ 10 ਵਜੇ ਤੋ 4 ਵਜੇ ਤੱਕ ਪੂਰੇ ਕਾਊਟਰ ਚੱਲਣਗੇ ਜਦਕਿ ਸਵੇਰੇ 8 ਤੋਂ 10 ਅਤੇ ਸ਼ਾਮ 4 ਤੋਂ 6 ਵਜੇ ਤੱਕ ਅੱਧੇ ਕਾਊਟਰ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਅੱਧੇ ਕਾਊਟਰਾਂ ਰਾਹੀਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME