ਨਵਾਂਸਹਿਰ 11 ਮਈ:- ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਕੂਲ ਪੱਧਰ ਤੋਂ ਲੈ ਕੇ ਨੈਸ਼ਨਲ ਪੱਧਰ ਤੱਕ "ਯੋਗ ਓਲੰਪੀਆਡ" ਮੁਕਾਬਲੇ ਕਰਵਾਉਣ ਦੀ ਲੜੀ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨੇ ਜ਼ਿਲ੍ਹਾ ਪੱਧਰੀ "ਯੋਗ ਓਲੰਪੀਆਡ" ਮੁਕਾਬਲੇ 13 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 8.00 ਵਜੇ ਜੇ.ਐੱਸ .ਐਫ.ਐੱਚ ਖ਼ਾਲਸਾ ਹਾਈ ਸਕੂਲ ਨਵਾਂਸ਼ਹਿਰ ਵਿਖੇ ਕਰਵਾਏ ਜਾਣਗੇ।ਇਹਨਾਂ ਮੁਕਾਬਲਿਆਂ ਦੀ ਤਿਆਰੀ ਸਬੰਧੀ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਕੁਲਵਿੰਦਰ ਸਿੰਘ ਸਰਾਏ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ । ਇਸ ਸਬੰਧੀ ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਕੁਲਵਿੰਦਰ ਸਿੰਘ ਸਰਾਏ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚੋਂ ਦੋ ਮਿਡਲ ਪੱਧਰ(ਇਕ ਲੜਕਾ ਤੇ ਇੱਕ ਲੜਕੀ) ਅਤੇ 2 ਸੈਕੰਡਰੀ ਪੱਧਰ (ਇਕ ਲੜਕਾ ਤੇ ਇੱਕ ਲੜਕੀ) ਤੇ ਜੇਤੂ ਵਿਦਿਆਰਥੀ ਰਾਜ ਪੱਧਰ ਤੇ ਹੋਣ ਵਾਲੇ ਮੁਕਾਬਲੇ ਵਿਚ ਭਾਗ ਲੈਣਗੇ। ਉਨ੍ਹਾਂ ਕਿਹਾ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ। ਇਸ ਮੀਟਿੰਗ ਵਿਚ ਅਮਰੀਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ),ਜਸਬੀਰ ਸਿੰਘ ਬੈਂਸ ਡੀ.ਐਮ ਸਰੀਰਕ ਸਿੱਖਿਆ, ਅਜੇ ਖਟਕੜ ਡੀ.ਐਮ ਪੰਜਾਬੀ, ਬਲਵੰਤ ਰਾਏ ਕਲਰਕ ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...