ਬਲਾਚੌਰ/ ਨਵਾਂਸ਼ਹਿਰ, 17 ਮਈ : ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਬਲਾਚੌਰ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹੇਡੋਂ ਬੇਟ ਦੀ 18 ਏਕੜ ਪੰਚਾਇਤੀ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਸ਼ਰਮਾ ਅਤੇ ਸਥਾਨਕ ਪੁਲਿਸ ਦੀ ਅਗਵਾਈ ਹੇਠਲੀ ਟੀਮ ਨੇ ਪਿਛਲੇ 20 ਸਾਲਾਂ ਤੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਨਿੱਜੀ ਵਿਅਕਤੀਆਂ ਤੋਂ 18 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ 'ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਹੁਣ ਅਗਲੀ ਕਾਰਵਾਈ ਲਈ ਪਿੰਡ ਦੀ ਪੰਚਾਇਤ ਨੂੰ ਸੌਂਪ ਦਿੱਤੀ ਗਈ ਹੈ। ਐਨ.ਪੀ.ਐਸ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਚਾਇਤੀ ਜ਼ਮੀਨਾਂ ਤੋਂ ਹਰ ਤਰ੍ਹਾਂ ਦਾ ਕਬਜ਼ਾ ਛੁਡਵਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋਰ ਕਬਜ਼ੇ ਵਾਲੀਆਂ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਵੀ ਰਸਮੀ ਕਾਰਵਾਈਆਂ ਪੂਰੀਆਂ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਪਹਿਲਾਂ ਹੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਨੂੰ 31 ਮਈ ਤੱਕ ਜ਼ਮੀਨ ਵਾਪਸ ਨਾ ਕਰਨ ਦੀ ਸੂਰਤ ਵਿੱਚ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੋਈ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...