ਨਵਾਂਸ਼ਹਿਰ, 2 ਮਈ: - ਸ਼ਰਾਬ ਨੂੰ ਫੂਡ ਐਂਡ ਸੇਫਟੀ ਸਟੈਂਡਰਡਜ਼ ਐਕਟ, 2011 ਦੇ ਦਾਇਰੇ ਵਿੱਚ ਲਿਆਂਦੇ ਜਾਣ ਬਾਅਦ ਹੁਣ ਜ਼ਿਲ੍ਹੇ ਵਿੱਚ ਹਰੇਕ ਸ਼ਰਾਬ ਦੇ ਠੇਕੇ ਨੂੰ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਤੋਂ ਲਾਜ਼ਮੀ ਲਾਇਸੈਂਸ/ ਰਜਿਸਟ੍ਰੇਸ਼ਨ ਪ੍ਰਾਪਤ ਕਰਨੀ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਮਨੋਜ ਖੋਸਲਾ ਨੇ ਦੱਸਿਆ ਕਿ 12 ਲੱਖ ਰੁਪਏ ਤੋਂ ਵੱਧ ਦੀ ਸਾਲਾਨਾ ਵਿਕਰੀ ਵਾਲੇ ਸਾਰੇ ਸ਼ਰਾਬ ਦੇ ਠੇਕਿਆਂ ਨੂੰ ਲਾਇਸੈਂਸ ਦੀ ਲੋੜ ਹੁੰਦੀ ਹੈ ਜਦਕਿ 12 ਲੱਖ ਰੁਪਏ ਤੋਂ ਘੱਟ ਦੀ ਸਾਲਾਨਾ ਵਿਕਰੀ ਵਾਲੇ ਸ਼ਰਾਬ ਦੇ ਠੇਕਿਆਂ ਨੂੰ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਕੋਲ ਰਜਿਸਟਰਡ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿੰਗ ਨੇ ਆਬਕਾਰੀ ਅਤੇ ਕਰ ਵਿਭਾਗ ਨਾਲ ਤਾਲਮੇਲ ਕਰਕੇ ਸ਼ਰਾਬ ਦੇ ਠੇਕਿਆਂ ਦੇ ਸੰਚਾਲਕਾਂ ਨੂੰ ਲਾਜ਼ਮੀ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਐਕਟ ਤਹਿਤ ਸਿਹਤ ਵਿਭਾਗ ਸ਼ਰਾਬ ਵਿੱਚ ਮਿਲਾਵਟ ਦੀ ਵੀ ਜਾਂਚ ਕਰ ਸਕਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੈਂਪਲਿੰਗ ਕੀਤੀ ਜਾਵੇਗੀ। ਸ਼੍ਰੀ ਖੋਸਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਵਿੱਚ ਫੂਡ ਸੇਫਟੀ ਐਕਟ ਤਹਿਤ ਡਿਫਾਲਟਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...