ਨਵਾਂਸ਼ਹਿਰ 6 ਮਈ: ਪ੍ਰਮੋਦ ਭਾਰਤੀ ਲੈਕਚਰਾਰ ਸ.ਸ.ਸ.ਸ ਦੌਲਤਪੁਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਤੇ ਜੀ.ਐਨ ਹੋਟਲ ਵਿਖੇ ਜ਼ਿਲ੍ਹਾ ਪੱਧਰ ਤੇ ਸਮਾਗਮ ਕਰ ਕੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵਿੰਦਰ ਸਿੰਘ ਸਰਾਏ , ਸ਼ਲਿੰਦਰ ਸਿੰਘ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ, ਹਰਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਤੇ ਅਮਰੀਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਨੇ ਕਿਹਾ ਕਿ ਪ੍ਰਮੋਦ ਭਾਰਤੀ ਨੇ ਲੰਬਾ ਸਮਾਂ ਸਿੱਖਿਆ ਵਿਭਾਗ ਦੇ ਵੱਖ ਵੱਖ ਅਹੁਦਿਆਂ ਤੇ ਕੰਮ ਕਰਦੇ ਹੋਏ ਅਨੇਕਾਂ ਅਜਿਹੇ ਕੰਮ ਕੀਤੇ ਹਨ ਜਿਨ੍ਹਾਂ ਲਈ ਇਹਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਬੁਲਾਰਿਆਂ ਕਿਹਾ ਕਿ ਪ੍ਰਮੋਦ ਭਾਰਤੀ ਨੇ ਸਿੱਖਿਆ ਵਿਭਾਗ ਵਿੱਚ ਕਾਫ਼ੀ ਸਮਾਂ ਸਟੇਟ ਸਪੋਕਸਪਰਸਨ ਦੀ ਸੇਵਾ ਕਰ ਕੇ ਸਿੱਖਿਆ ਵਿਭਾਗ ਦੀਆਂ ਵੱਖ ਵੱਖ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਇਸ ਮੌਕੇ ਲੈਕਚਰਾਰ ਪ੍ਰਮੋਦ ਭਾਰਤੀ ਨੂੰ ਸੇਵਾ ਮੁਕਤੀ ਤੇ ਵਧਾਈ ਵੀ ਦਿੱਤੀ ਅਤੇ ਸਮੂਹ ਅਧਿਕਾਰੀਆਂ ਵੱਲੋਂ ਪ੍ਰਮੋਦ ਭਾਰਤੀ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਸਮਾਗਮ ਦੌਰਾਨ ਤਰਨਜੀਤ ਸਿੰਘ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰ. ਰਾਜੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਗੈਸਾ, ਰਜਨੀਸ਼ ਕੁਮਾਰ ਇੰਚਾਰਜ ਸਮਾਰਟ ਸਕੂਲ ਪਾ੍ਰਜੈਕਟ, ਲਖਵੀਰ ਸਿੰਘ ਮੁੱਖ ਅਧਿਆਪਕ ਕੋਟਰਾਂਝਾ, ਡਾ. ਸੁਰਿੰਦਰ ਪਾਲ ਅਗਨੀਹੋਤਰੀ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਵਿਨੇ ਕੁਮਾਰ ਸ਼ਰਮਾ, ਸਤਨਾਮ ਸਿੰਘ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ, ਬਲਦੇਵ ਸਿੰਘ ਸਿੱਧੂ ਜ਼ਿਲ੍ਹਾ ਕੋਆਰਡੀਨੇਟਰ ਪ੍ਰੀਖਿਆ, ਰਜਨੀ ਸ਼ਰਮਾ, ਬਲਦੀਸ਼ ਕੁਮਾਰ, ਗੁਰਦਿਆਲ ਸਿੰਘ ਮਾਨ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਨਿਰਮਲ ਸਿੰਘ ਮੈਂਬਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਵਿਨੇ ਕੁਮਾਰ ਸ਼ਰਮਾ ਮੈਂਬਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਪ੍ਰਭਜੋਤ ਸਿੰਘ ਹੁਸ਼ਿਆਰਪੁਰ , ਚੰਦਰ ਸ਼ੇਖਰ ਆਦਿ ਸਮੇਤ ਅਨੇਕਾਂ ਅਧਿਆਪਕ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...