Saturday, 4 June 2022

ਸਾਂਸਦ ਮਨੀਸ਼ ਤਿਵਾੜੀ ਵੱਲੋਂ ਪਿੰਡ ਗਰਚਾ ਨੂੰ 4 ਲੱਖ ਰੁਪਏ ਦੀ ਗ੍ਰਾਂਟ ਜਾਰੀ

ਸਤਵੀਰ ਸਿੰਘ ਪੱਲੀ ਝਿੱਕੀ ਨੇ ਪਿੰਡ ਵਾਸੀਆਂ ਨੂੰ ਚੈੱਕ ਸੌਂਪਿਆ
ਨਵਾਂਸ਼ਹਿਰ 04 ਜੂਨ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਹਲਕਾ ਔੜ ਦੇ ਪਿੰਡ ਗਰਚਾ ਦੇ ਵਿਕਾਸ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।  ਜਿਸਦਾ ਚੈੱਕ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਪਿੰਡ ਵਾਸੀਆਂ ਨੂੰ ਸੌਂਪਿਆ। ਇਸ ਮੌਕੇ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕਰਨ ਦਾ ਸਿਲਸਿਲਾ ਜਾਰੀ ਹੈ। ਇਸ ਦਿਸ਼ਾ ਵਿੱਚ, ਐਨਆਰਆਈ ਅਮਰਜੀਤ ਸਿੰਘ ਗਰਚਾ ਦੀ ਅਪੀਲ 'ਤੇ ਸੰਸਦ ਮੈਂਬਰ ਤਿਵਾੜੀ ਨੇ ਪਿੰਡ ਦੇ ਵਿਕਾਸ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਧਵਾ, ਦਰਵਜੀਤ ਸਿੰਘ ਪੁਨੀਆ, ਓਂਕਾਰ ਸਿੰਘ ਗਰਚਾ, ਜਸਵਿੰਦਰ ਕੌਰ ਰਾਣੀ, ਰਘਵੀਰ ਸਿੰਘ ਸਰਪੰਚ, ਵਰਿੰਦਰ ਸਿੰਘ ਪੰਚ, ਸੋਹਣ ਸਿੰਘ, ਓਂਕਾਰ ਸਿੰਘ, ਸੰਤੋਖ ਰਾਮ ਪੰਚ ਮੁਖਤਿਆਰ ਰਾਮ, ਰਜਿੰਦਰ, ਲਕਸ਼ਮਣ ਸਿੰਘ, ਸੋਮ ਨਾਥ, ਮੱਖਣ ਸਿੰਘ, ਕੁਸ਼ਵਿੰਦਰ ਸਿੰਘ, ਹੈਪੀ ਗਰਚਾ, ਜਗਦੀਸ਼ ਲਾਲ ਆਦਿ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME