ਅੰਮ੍ਰਿਤਸਰ, 24 ਜੂਨ :- ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫਸਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਦੇ ਦਫਤਰ ਜ਼ਿਲ੍ਹਾ ਪ੍ਰਬੰਧਥੀ ਕੰਪਲੈਕਸ ਕਮਰਾ ਨੰ: 319-20, ਤੀਸਰੀ ਮੰਜ਼ਿਲ ਵਿਖੇ 1 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 9 ਜੁਲਾਈ 2022 ਤੱਕ ਜਾਰੀ ਰਹੇਗਾ। ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਇਸ ਕੋਰਸ ਦੀ ਮਿਆਦ ਛੇ ਮਹੀਨੇ ਹੋਵੇਗੀ ਅਤੇ ਭਾਸ਼ਾ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਕੋਰਸ ਲਈ ਸ਼ਾਮ 5.15 ਤੋਂ 6.15 ਵਜੇ ਤੱਕ ਦਫਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਸ ਕੋਰਸ ਵਿੱਚ ਆਮ ਕਾਰੋਬਾਰੀ ਵਿਅਕਤੀ, ਘਰੇਲੂ ਕੰਮ ਕਰਨ ਵਾਲਾ, ਸਰਕਾਰੀ, ਗੈਰ ਸਰਕਾਰੀ ਵਿਅਕਤੀ ਦਾਖਲਾ ਲੈ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਤਨਦੇਹੀ ਨਾਲ ਯਤਨ ਕਰ ਰਹੀ ਹੈ ਉਥੇ ਉਰਦੂ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਕਈ ਸਾਲਾਂ ਤੋਂ ਇਹ ਕੋਰਸ ਚਲਾ ਰਹੀ ਹੈ। ਇਸ ਕੋਰਸ ਨੂੰ ਸਿੱਖਣ ਲਈ ਜਿਥੇ ਘਰੇਲੂ ਕਾਰੋਬਾਰੀ ਵਿਅਕਤੀ ਆਉਦੇਂ ਹਨ ਉਥੇ ਡਾਕਟਰ, ਵਕੀਲ, ਵਸੀਕਾ ਨਵੀਸ, ਪਟਵਾਰੀ ਮਾਲ ਵਿਭਾਗ ਦੇ ਅਧਿਕਾਰੀ ਸਾਹਿਤਕਾਰ ਵੀ ਇਸ ਕੋਰਸ ਨੂੰ ਸਿੱਖਦੇ ਹਨ। ਉਨਾਂ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ ਫਾਰਮ ਇਸ ਦਫ਼ਤਰ ਤੋਂ ਦਫ਼ਤਰੀ ਕੰਮ ਵਾਲੇ ਦਿਨ ਪ੍ਰਾਪਤ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...