ਨਵਾਂਸ਼ਹਿਰ 20 ਜੂਨ :- ਆਰ.ਕੇ ਆਰੀਆ ਕਾਲਜ ਨਵਾਂਸ਼ਹਿਰ ਦੀ ਗਰਾਊਡ ਵਿਖੇ ਨਵਾਂਸ਼ਹਿਰ ਦੇ ਨੌਜਵਾਨਾਂ ਵੱਲੋਂ ਇੱਕ ਵੱਡੇ ਪੱਧਰ ਦਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਇਸ ਟੂਰਨਾਮੈਂਟ ਵਿੱਚ ਵੱਖ ਵੱਖ ਸੂਬਿਆਂ ਦੇ ਖਿਡਾਰੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਟੂਰਨਾਮੈਂਟ ਵਿੱਚ ਪਹੁੰਚੇ ਵੱਖ ਵੱਖ ਸੂਬਿਆਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੰਦਿਆਂ ਜਲਵਾਹਾ ਨੇ ਟੂਰਨਾਮੈਂਟ ਕਰਵਾਉਣ ਵਾਲੇ ਨੌਜਵਾਨਾਂ ਨੂੰ ਇਸ ਨੇਕ ਉਪਰਾਲੇ ਲਈ ਵਧਾਈ ਦਿੱਤੀ ਅਤੇ ਅੱਗੇ ਤੋਂ ਇਸ ਕ੍ਰਿਕਟ ਟੂਰਨਾਮੈਂਟ ਨੂੰ ਹੋਰ ਵੀ ਵੱਡੇ ਪੱਧਰ ਉੱਤੇ ਕਰਵਾਉਣ ਲਈ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਜਲਵਾਹਾ ਵੱਲੋਂ ਹਾਜ਼ਰ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਜ਼ਿਲ੍ਹੇ ਪੱਧਰ ਉੱਤੇ ਖੇਡ ਅਕੈਡਮੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਅਕੈਡਮੀ ਸਥਾਪਤ ਕੀਤੀ ਜਾਵੇਗੀ। ਜਲਵਾਹਾ ਨੇ ਟੂਰਨਾਮੈਂਟ ਕਰਵਾਉਣ ਵਾਲੇ ਪ੍ਰਬੰਧਕਾਂ ਦਾ ਵੱਲੋਂ ਕੀਤੇ ਵਧੀਆ ਪ੍ਰਬੰਧਾਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਨਵਾਂਸ਼ਹਿਰ ਦੇ ਨੌਜਵਾਨ ਕਸ਼ਿਸ਼ ਖੰਨਾ ਅਤੇ ਨਿਖਿਲ ਦੀ ਹੌਸਲਾ ਅਫ਼ਜਾਈ ਕਰਦਿਆਂ ਗਰਾਊਂਡ ਵਿੱਚ ਪਹੁੰਚ ਕੇ ਸਾਰੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕ੍ਰਿਕਟ ਟੂਰਨਾਮੈਂਟ ਕਰਵਾ ਰਹੇ ਪ੍ਰਬੰਧਕਾਂ ਵੱਲੋਂ ਆਪ ਦੇ ਸੂਬਾ ਆਗੂ ਸਤਨਾਮ ਸਿੰਘ ਜਲਵਾਹਾ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਤੋਂ ਇਲਾਵਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ,ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਚੈਂਬਰ, ਰਿਟਾਇਰਡ ਏਐਸਆਈ ਮਲਕੀਤ ਸਿੰਘ, ਸ ਜਸਵਿੰਦਰ ਸਿੰਘ ਨਵਾਂਸ਼ਹਿਰ, ਅਸ਼ੋਕ ਕੁਮਾਰ ਨਵਾਂਸ਼ਹਿਰ, ਸੁਨੀਲ ਕੁਮਾਰ ਨਵਾਂਸ਼ਹਿਰ ਆਦਿ ਸਾਥੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...