ਨਵਾਂਸ਼ਹਿਰ 21 ਜੂਨ : ਸਕੌਲਰ ਪਬਲਿਕ ਸਕੂਲ ਜਾਡਲਾ ਵਿਖੇ ਪ੍ਰਦੀਪ ਸਾਰਦਾ ਤੇ ਰਾਮਨੀ ਸਾਰਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਤੇ 14 ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੇ ਸਰੀਰ ਨੂੰ ਰਿਸਟ ਪੁਸ਼ਟ ਰੱਖਣ ਲਈ ਅਲੱਗ ਅਲੱਗ ਤਰ੍ਹਾਂ ਦੇ ਆਸਣ ਕਰਵਾਏ ਗਏ।ਸਕੂਲ ਪ੍ਰਿੰਸੀਪਲ ਪੂਜਾ ਸਾਰਧਾ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਖੇਡ ਮੈਦਾਨ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਤਿਆਰੀ ਕਰ ਕੇ ਯੋਗ ਦਿਵਸ ਨੂੰ ਸਮਰਪਿਤ ਕਿਰਿਆਵਾਂ ਕੀਤੀਆਂ। ਪੂਜਾ ਸਾਰਧਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਰੀਰ ਨੂੰ ਤੰਦਰੁਸਤ ਰੱਖਣ ਤੇ ਤਣਾਅ ਮੁਕਤ ਕਰਨ ਲਈ ਯੋਗ ਇੱਕ ਵਧੀਆ ਕਸਰਤ ਹੈ। ਇਸ ਮੌਕੇ ਤੇ ਸਕੂਲ ਡਾਇਰੈਕਟਰ ਗਗਨ ਰਾਣਾ ਨੇ ਸਕੂਲ ਸਟਾਫ਼ ਤੇ ਬਾਹਰੋਂ ਆਏ ਹੋਏ ਮਹਿਮਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦੇ ਹੋਏ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਤੇ ਵੱਖ ਵੱਖ ਪ੍ਰਕਾਰ ਦੀਆਂ ਖੇਡਾਂ ਵਿੱਚ ਭਾਗ ਲੈਣ ਦੀ ਗੱਲ ਕਹੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...