Tuesday, 7 June 2022

ਡੀ.ਈ.ਓ ਸਰਾਏ ਵਲੋਂ ਰਾਹੋਂ ਸਕੂਲ਼ ਦੇ ਵਿਦਿਆਰਥੀ ਸਮੀਰ ਨਾਫਰਾ ਦਾ ਮੈਰਿਟ ਵਿੱਚ ਆੁੳਣ ਤੇ ਕੀਤਾ ਸਨਮਾਨ

ਨਵਾਂਸਹਿਰ 6 ਜੂਨ :- ਅੱਜ ਮਿਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਹੋਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵਿੰਦਰ ਸਿੰਘ ਸਰਾਏ ਜੀ ਦੀ ਅਗਵਾਈ ਵਿੱਚ ਮਿਡਲ ਪ੍ਰੀਖਿਆ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਮੀਰ ਨਾਫਰਾ ਪੁੱਤਰ ਅਸ਼ੋਕ ਕੁਮਾਰ ਲਈ ਸਕੂਲ ਇੰਚਾਰਜ ਸੁਖਦੀਪ ਸਿੰਘ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ।ਜ਼ਿਲਾ ਸਿੱਖਿਆ ਅਫਸਰ(ਸ ਸ) ਕੁਲਵਿੰਦਰ ਸਿੰਘ ਸਰਾਏ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੇ) ਰਾਹੋਂ ਦੇ ਵਿਦਿਆਰਥੀ ਸਮੀਰ ਨਾਫਰਾ ਨੂੰ ਗਿਆਰਾਂ ਹਜ਼ਾਰ ਰੁਪਏ 11000/- ਦੀ ਨਕਦ ਰਾਸ਼ੀ ਅਤੇ ਸਨਮਾਨ ਚਿੰਨ ਇਨਾਮ ਵਜੋਂ ਦੇ ਕੇ ਸਨਮਾਨਿਤ  ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਵਿਦਿਆਰਥੀ, ਉਸ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸੱਭ ੲਹਿਨਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਉਹਨਾਂ ਕਿਹਾ ਕਿ ਇਸ ਵਿਦਿਆਰਥੀ ਵਲੋਂ ਮੈਰਿਟ ਵਿੱਚ ਸਥਾਨ ਪਾ੍ਰਪਤ ਕਰਨਾ ਜਿਲੇ ਲਈ ਮਾਣ ਵਾਲੀ ਗੱਲ ਹੈ ਉਹਨਾਂ ਹੋਰ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਖਤ ਮਿਹਨਤ ਕਰਕੇ ਇਹ ਮੁਕਾਮ ਪਾ੍ਰਪਤ ਕਰਨ।।ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਅਮਰੀਕ ਸਿੰਘ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਬਿੱਟਾ , ਉਪ ਪ੍ਰਧਾਨ ਮਹਿੰਦਰ ਪਾਲ ਅਤੇ ਮੀਤ ਪ੍ਰਧਾਨ ਧਰਮ ਪਾਲ ਬੰਗੜ ਨੇ ਵੀ ਸੰਬੋਧਨ ਕੀਤਾ ਤੇ ਵਧਾਈ ਦਿੱਤੀ।ਇਸ ਮੌਕੇ ਪ੍ਰਿੰਸੀਪਲ ਬਲਜਿੰਦਰ ਸਿੰਘ , ਪ੍ਰਿੰਸੀਪਲ ਨਰਿੰਦਰ ਪਾਲ ਵਰਮਾ,ਸਕੂਲ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਵਿਨੈ ਕੁਮਾਰ , ਵਿਦਿਆਰਥੀ ਦੇ ਮਾਤਾ ਪਿਤਾ ਅਤੇ ਸਮੂਹ ਸਟਾਫ ਹਾਜ਼ਰ ਸਨ। ਪ੍ਰਿੰਸੀਪਲ ਬਲਜਿੰਦਰ ਸਿੰਘ  ਵੱਲੋਂ ਵਿਦਿਆਰਥੀ ਸਮੀਰ ਨਾਫਰਾ ਨੂੰ ਵਧਾਈ ਦਿਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ਸ) ਜੀ ਦਾ ਧੰਨਵਾਦ ਕੀਤਾ ਗਿਆ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME