ਨਵਾਂਸ਼ਹਿਰ 13 ਜੂਨ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਸੀਨੀਅਰ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਰਹਿੰਦੇ ਸਿੱਖ ਪਰਿਵਾਰਾਂ ਦੇ ਘਰਾਂ ਦੀ ਭੰਨਤੋੜ ਅਤੇ ਪਵਿੱਤਰ ਲੰਗਰ ਹਾਲ ਨੂੰ ਢਾਹੁਣ ਦੀਆਂ ਘਟਨਾਵਾਂ ਬੇਹੱਦ ਨਿੰਦਣਯੋਗ ਹਨ। ਉਹਨਾਂ ਕਿਹਾ ਕਿ ਮੁਰਾਦਾਬਾਦ 'ਚ ਸਿੱਖ ਪਰਿਵਾਰ ਸ਼ਾਂਤੀ ਨਾਲ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਘਰਾਂ 'ਤੇ ਹਮਲਾ ਕਰਕੇ ਭੰਨਤੋੜ ਕੀਤੀ ਗਈ,ਜੋ ਕਿ ਬਹੁਤ ਨਿੰਦਣਯੋਗ ਘਟਨਾ ਹੈ। ਸਿੱਖ ਪਰਿਵਾਰਾਂ ਦੇ ਘਰਾਂ ਦੀ ਭੰਨਤੋੜ ਤੋਂ ਇਲਾਵਾ ਸ਼ਰਾਰਤੀ ਅਨਸਰਾਂ ਵੱਲੋਂ ਗੁਰੂ ਘਰ ਦੇ ਪਵਿੱਤਰ ਲੰਗਰ ਹਾਲ ਦੀ ਭੰਨਤੋੜ ਕਰਕੇ ਤਣਾਅ ਪੈਦਾ ਕੀਤਾ ਗਿਆ। ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਘੱਟ ਗਿਣਤੀ ਵਿੱਚ ਰਹਿ ਰਹੇ ਮੁਰਾਦਾਬਾਦ ਦੇ ਸਿੱਖ ਪਰਿਵਾਰਾਂ ਨੂੰ ਜ਼ਰੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜਿਨ੍ਹਾਂ ਸਿੱਖ ਪਰਿਵਾਰਾਂ ਦਾ ਨੁਕਸਾਨ ਹੋਇਆ ਹੈ, ਨੂੰ ਵੀ ਸੂਬਾ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇ। ਸੂਬਾ ਸਰਕਾਰ ਨੂੰ ਸਿੱਖ ਪਰਿਵਾਰਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਲਾਤ ਪੈਦਾ ਨਾ ਹੋਣ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...