ਅੰਮ੍ਰਿਤਸਰ 5 ਜੂਨ :- ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਦੇ 118ਵਾਂ ਜਨਮ ਦਿਹਾੜੇ ਸਬੰਧੀ ਕਰਵਾਏ ਸਮਾਗਮ ਜੋ ਕਿ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸੀ ਮੌਕੇ ਬੋਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾ ਨੇ ਸੱਦਾ ਦਿੱਤਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਹਰ ਮਨੁੱਖ 5 ਰੁੱਖ ਲਗਾਵੇ। ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਦਾ ਜੰਗਲਾਤ ਹੇਠ ਰਕਬਾ ਨਾਂਹ ਦੇ ਬਰਾਬਰ ਹੈ, ਜਿਸਨੂੰ ਵਧਾਉਣ ਦੀ ਲੋੜ ਹੈ ਉਨਾਂ ਕਿਹਾ ਕਿ ਪੰਜਾਬ ਦਾ ਪਾਣੀ ਵੀ ਪਲੀਤ ਹੋ ਰਿਹਾ ਹੈ ਅਤੇ ਧਰਤੀ ਹੇਠ ਪਾਣੀ ਖ਼ਤਮ ਹੋ ਰਿਹਾ ਹੈ। ਜਿਸਨੂੰ ਬਚਾਉਣ ਲਈ ਵੱਡੇ ਹੰਭਲੇ ਦੀ ਲੋੜ ਹੈ। ਉਨਾਂ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਪਰ ਇਹ ਕੰਮ ਆਪਾਂ ਸਾਰਿਆਂ ਨੂੰ ਮਿੱਲ ਕੇ ਕਰਨਾ ਹੈ। ਉਨਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਕਈ ਵਰ੍ਹੇ ਪਹਿਲਾਂ ਸਾਨੂੰ ਵਾਤਾਵਰਨ ਬਚਾਉਣ ਦਾ ਸੱਦਾ ਦੇ ਗਏ ਸਨ, ਪਰ ਅਸੀਂ ਉਸਨੂੂੰ ਗੰਭੀਰਤਾ ਨਾਲ ਨਹੀਂ ਲਿਆ। ਪਰ ਅੱਜ ਸਾਨੂੰ ਇਹ ਸੱਦਾ ਹਕੀਕਤ ਵਿੱਚ ਅਪਣਾਉਣ ਦੀ ਲੋੜ ਹੈ ਤਾਂ ਹੀ ਜੋ ਅਸੀਂ ਆਉਣ ਵਾਲੀ ਪੀੜ੍ਹੀਆਂ ਨੂੰ ਸੁਰੱਖਿਅਤ ਬਚਾ ਸਕਾਂਗਾੇ। ਉਨਾਂ ਕਿਹਾ ਕਿ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੁਨੀਆਂ ਦੀਆਂ ਮਹਾਨ ਸੰਸਥਾਵਾਂ ਵਿਚੋਂ ਇਕ ਹੈ ਅਤੇ ਇਨਾਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਲਗਾਈ ਜਾਗ ਅੱਜ ਦੀਵੇ ਬਣ ਕੇ ਲੋਅ ਦੇਣ ਲੱਗੀ ਹੈ। ਆਸ ਹੈ ਕਿ ਵਿਰਲੇ ਟਾਂਵੇ ਜੱਗਦੇ ਇਹ ਦੀਵੇ ਛੇਤੀ ਹੀ ਚਾਨਣ ਦਾ ਰੂਪ ਧਾਰਨ ਕਰਨਗੇ। ਉਨਾਂ ਕਿਹਾ ਕਿ ਆਬਾਦੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਅਸੀਂ ਕੁਦਰਤੀ ਸਰੋਤਾਂ ਦਾ ਦੁਰਉਪਯੋਗ ਕੀਤਾ ਹੈ ਅਤੇ ਲਗਾਤਾਰ ਕਰ ਰਹੇ ਹਾਂ। ਜਿਸ ਲਈ ਸਾਨੂੰ ਸੁਚੇਤ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਣੀ ਬਚਾਉਣ ਲਈ ਝੌਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਹੈ, ਜਿਸ ਨੂੰ ਜ਼ਮੀਨੀ ਹਕੀਕਤ ਉਤੇ ਕਿਸਾਨ ਹੀ ਅਪਣਾ ਕੇ ਪਾਣੀ ਬਚਾ ਸਕਦੇ ਹੈ। ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ , ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਬੀਬੀ ਜੀਵਨਜੋਤ ਕੌਰ, ਗਿਆਨੀ ਕੇਵਲ ਸਿੰਘ, ਬੀਬੀ ਇੰਦਰਜੀਤ ਕੌਰ, ਸ: ਕਾਹਨ ਸਿੰਘ ਪਨੂੰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਸ੍ਰੀ ਉਮੇਂਦਰ ਦੱਤ, ਡਾ. ਗੁਰਚਰਨ ਸਿੰਘ ਨੂਰਪੂਰ, ਸ: ਗੁਰਪ੍ਰੀਤ ਸਿੰਘ ਚੰਦਬਾਜਾ, ਸ੍ਰੀ ਰਾਜਬੀਰ ਸਿੰਘ, ਸ੍ਰੀ ਅਰਵਿੰਦਰ ਸਿੰਘ ਭੱਟੀ ਅਤੇ ਹੋਰ ਸ਼ਖਸ਼ੀਅਤਾਂ ਨੇ ਸੰਬੋਧਨ ਕੀਤਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...