Sunday, 10 July 2022

ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਟੇਕਿਆ ਰਾਮ ਤੀਰਥ ਮੱਥਾ

ਪੰਜਾਬ ਦੀ ਖੁਸ਼ਹਾਲੀ, ਅਮਨ- ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ

ਅੰਮ੍ਰਿਤਸਰ, 10 ਜੁਲਾਈ: ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ ਇੰਦਰਬੀਰ ਸਿੰਘ ਨਿੱਝਰ ਨੇ ਅੱਜ ਸ੍ਰੀ ਰਾਮ ਤੀਰਥ ਮੰਦਰ ਵਿੱਚ ਨੱਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।  ਉਨਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਮਿਲੀ ਵੱਡੀ ਜਿੱਤ ਲਈ ਸ਼ੁਕਰਾਨਾ ਕੀਤਾ ਅਤੇ ਪੰਜਾਬ ਨੂੰ ਮੁੱੜ ਖੁਸ਼ਹਾਲ ਸੂਬਾ ਬਣਾਉਣ ਲਈ ਅਸ਼ੀਰਵਾਦ ਲਿਆ। ਉਨ੍ਹਾਂ ਨੇ ਪੰਜਾਬ, ਪੰਜਾਬੀਅਤ ਅਤੇ ਸਮੁੱਚੀ ਲੋਕਾਈ ਦੀ ਤਰੱਕੀ, ਖੁਸ਼ਹਾਲੀ, ਪ੍ਰੇਮ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ ਅਤੇ ਪੰਜਾਬ ਦੀ ਬਹੁਪੱਖੀ ਖੁਸ਼ਹਾਲੀ ਲਈ ਕੰਮ ਕਰਨ ਦਾ ਬੱਲ ਬਖਸ਼ਣ ਦੀ ਦੁਆ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪ ਦੇ ਐਸ ਸੀ ਵਿੰਗ ਕੁਆਰਡੀਨੇਟਰ ਸ੍ਰੀ ਰਵਿੰਦਰ ਹੰਸ ਅਤੇ ਹੋਰ ਪਾਰਟੀ ਅਹੁਦੇਦਾਰ ਹਾਜ਼ਰ ਸਨ। ਇਸ ਤੋਂ ਪਹਿਲਾਂ ਜਿਲਾ ਪ੍ਸਾਸ਼ਨ ਵੱਲੋਂ ਸ ਨਿੱਝਰ ਨੂੰ ਕੈਬਨਿਟ ਮੰਤਰੀ ਬਣਨ ਮਗਰੋਂ ਜਿਲ੍ਹੇ ਵਿੱਚ ਆਉਣ ਉਤੇ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਕਮਿਸ਼ਨਰ ਸ ਅਰੁਣਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME