ਨਵਾਂਸ਼ਹਿਰ, 19 ਜੁਲਾਈ : ਸ਼ੋ੍ਮਣੀ ਅਕਾਲੀ ਦਲ ਮਾਨ ਅੰਮਿ੍ਤਸਰ ਦੀ ਇਕ ਮੀਟਿੰਗ ਸ੍ਰੀ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਪੈਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਉਪਰੰਤ ਡੀਸੀ ਦਫ਼ਤਰ ਤਕ ਰੋਸ ਮਾਰਚ ਕੀਤਾ ਅਤੇ ਮਾਣਯੋਗ ਰਾਜਪਾਲ ਦੇ ਨਾਂਅ ਡੀਸੀ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ । ਇਸ ਦੌਰਾਨ ਹਰਬੰਸ ਸਿੰਘ ਪੈਲੀ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਰਾਜਨੀਤਿਕ ਸਵਾਰਥਾਂ ਨੂੰ ਪੂਰਾ ਕਰਨ ਲਈ ਪੰਜਾਬ ਵਿਚ ਹਾਲਾਤ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਐੱਮਪੀ ਸਿਮਰਨਜੀਤ ਸਿੰਘ ਮਾਨ ਦੀ ਦਸਤਾਰ ਉਤਾਰਨ ਅਤੇ ਉਨਾਂ 'ਤੇ ਜੁੱਤੀ ਸੁਟਣ ਦੇ ਸੋਸ਼ਲ ਮੀਡੀਆ 'ਤੇ ਦਿੱਤੇ ਜਾ ਰਹੇ ਬਿਆਨ ਦੀ ਉਹ ਨਿੰਦਾ ਕਰਦੇ ਹੋਏ ਅਤੇ ਅਜਿਹਾ ਕਹਿਣ ਵਾਲੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਹਾਂ। ਇਸ ਮੌਕੇ ਹਰਦੀਪ ਸਿੰਘ ਜਨਰਲ ਸਕੱਤਰ, ਦਵਿੰਦਰ ਸਿੰਘ ਖਾਨਖਾਨਾ, ਹਰਪ੍ਰਰੀਤ ਸਿੰਘ ਕੰਗ, ਮਨਦੀਪ ਸਿੰਘ ਸਾਧੜਾ, ਗੁਰਜੰਟ ਸਿੰਘ, ਮਨਜੀਤ ਸਿੰਘ ਭੰਗਲ, ਕਸ਼ਮੀਰ ਸਿੰਘ, ਅਮਰੀਕ ਸਿੰਘ ਬੱਲੋਵਾਲ, ਬੀਐਸ ਕਰੀਹਾ, ਕੁਲਦੀਪ ਸਿੰਘ, ਜੋਗਾ ਸਿੰਘ ਭੰਗਲ, ਗੁਰਜੋਤ ਸਿੰਘ ਭੰਗਲ, ਬਲਵੀਰ ਸਿੰਘ ਬਸਰਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਿਝੰਗੜ, ਹਰਨੇਕ ਸਿੰਘ, ਪਿ੍ਰਤਪਾਲ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...