Saturday, 6 August 2022

ਸਰਕਾਰੀ ਕਾਲਜ ਜਾਡਲਾ ਦਾ ਬੀ.ਕਾਮ ਸਮੈਸਟਰ-6 ਦਾ ਨਤੀਜਾ 100 ਫ਼ੀਸਦੀ ਰਿਹਾ

ਨਵਾਂਸ਼ਹਿਰ, 6 ਅਗਸਤ : ਸ. ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਦਾ ਬੀ.ਕਾਮ ਸਮੈਸਟਰ-6 ਦਾ ਨਤੀਜਾ ਸ਼ਾਨਦਾਰ ਰਿਹਾ। ਨਰਿੰਦਰ ਕੌਰ ਨੇ (1560/2100) ਅੰਕ ਪ੍ਰਾਪਤ ਕਰਕੇ 74% ਦੇ ਨਾਲ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਨੇਹਾ ਨੇ (1481/2100) ਅੰਕ ਪ੍ਰਾਪਤ ਕਰਕੇ 70% ਦੇ ਨਾਲ ਕਾਲਜ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਸਰਬਜੋਤ ਕੌਰ ਨੇ (1450/2100) ਅੰਕ ਪ੍ਰਾਪਤ ਕਰਕੇ 69% ਦੇ ਨਾਲ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਬਾਕੀ ਸਾਰੀ ਜਮਾਤ ਦਾ ਨਤੀਜਾ 100 % ਰਿਹਾ। ਕਾਲਜ ਦੇ ਪਿ੍ਰੰਸੀਪਲ ਜਤਿੰਦਰ ਸਿੰਘ ਨੇ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸ ਸੰਸਥਾ ਦੇ ਵਿਦਿਆਰਥੀ ਆਪਣੀ ਬਿਹਤਰ ਕਾਰਗੁਜ਼ਾਰੀ ਰਾਹੀਂ ਅਕਾਦਮਿਕ ਖੇਤਰ ਵਿਚ ਇਸ ਸੰਸਥਾ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਾਮਨਾ ਕੀਤੀ ਕਿ ਇਹ ਵਿਦਿਆਰਥੀ ਆਪਣੇ ਭਵਿੱਖੀ ਜੀਵਨ ਵਿਚ ਇਸੇ ਤਰ੍ਹਾਂ ਬੁਲੰਦੀਆਂ ਨੂੰ ਛੂੰਹਦੇ ਰਹਿਣ। ਉਨ੍ਹਾਂ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ ਪ੍ਰੋ. ਪਰਮਜੀਤ ਕੌਰ, ਪ੍ਰੋ ਨੇਹਾ ਰਾਣੀ, ਪ੍ਰੋ ਜਸਵਿੰਦਰ ਰੱਲ੍ਹ ਅਤੇ ਪ੍ਰੋ. ਹਰਿੰਦਰਜੀਤ ਸਿੰਘ ਨੂੰ ਦਿੱਤਾ।

 width=Virus-free.www.avast.com

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME