ਜੀ ਐਮ ਜਸਬੀਰ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ
ਨਵਾਂਸ਼ਹਿਰ, 15 ਅਗਸਤ, 2022:
ਭਾਰਤ ਸਰਕਾਰ ਵਲੋਂ ਪੂਰੇ ਦੇਸ਼ ਵਿੱਚ ਮਨਾਏ ਜਾ ਰਹੇ ਆਜ਼ਾਦੀ ਦੇ ਅੰਮਿ੍ਰਤ ਮਹਾਂ ਉਤਸਵ
ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਨਵਾਂਸ਼ਹਿਰ ਡਿਪੂ ਵਿਖੇ ਜਨਰਲ ਮੈਨੇਜਰ ਜਸਬੀਰ ਸਿੰਘ
ਕੋਟਲਾ, ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਝੰਡੇ ਨੂੰ ਸਲਾਮੀ ਦਿੰਦੇ ਹੋਏ ਸਮੂਹ
ਹਾਜ਼ਰੀਨ ਵੱਲੋਂ ਰਾਸ਼ਟਰੀ ਗਾਣ ਗਾਇਆ ਗਿਆ।
ਇਸ ਮੌਕੇ ਜਨਰਲ ਮੈਨੇਜਰ ਵਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਜ਼ਾਦੀ ਦੇ
76ਵੇਂ ਦਿਵਸ 'ਤੇ ਵਧਾਈ ਦਿੰਦੇ ਹੋਏ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ
ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵੱਲੋਂ ਸਮੂਹ ਡਰਾਇਵਰ ਕੰਡਕਟਰ ਸਟਾਫ਼ ਨੂੰ ਬੱਸਾਂ ਵਿੱਚ
ਸਫਰ ਕਰ ਰਹੀਆਂ ਸਵਾਰੀਆਂ ਨਾਲ ਨਿਮਰਤਾ ਸਹਿਤ ਪੇਸ਼ ਆਉਣ ਅਤੇ ਕਿਸੇ ਵੀ ਪ੍ਰਕਾਰ ਦਾ ਨਸ਼ਾ
ਕਰਕੇ ਡਿਊਟੀ ਨਾ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਵੱਲੋਂ ਮਿਹਨਤੀ
ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ
ਮੌਕੇ 'ਤੇ ਸ੍ਰੀ ਗੁਰਤੇਜ਼ ਸਿੰਘ ਸਹਾਇਕ ਮਕੈਨੀਕਲ ਇੰਜੀਨੀਅਰ, ਸ੍ਰੀ ਮਨਜੀਤ ਸਿੰਘ
ਸੁਪਰਡੰਟ, ਸ੍ਰੀ ਗੁਰਨਾਮ ਸਿੰਘ ਐਸ.ਐਸ, ਸ੍ਰੀ ਸਤਪਾਲ ਸਿੰਘ ਸੀਨੀਅਰ ਸਹਾਇਕ ਅਤੇ
ਪੰਜਾਬ ਰੋਡਵੇਜ ਦੇ ਸਮੂਹ ਕਰਮਚਾਰੀ ਵੀ ਹਾਜਰ ਸਨ। ਅੰਤ ਵਿੱਚ ਜਨਰਲ ਮੈਨੇਜਰ,ਪੰਜਾਬ
ਰੋਡਵੇਜ਼, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਮਾਗਮ ਵਿੱਚ ਹਾਜਰ ਅਧਿਕਾਰੀਆਂ ਅਤੇ
ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...