Tuesday, 9 August 2022

ਰੱਖੜੀ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ

ਸੇਵਾ ਕੇਂਦਰ ਸਵੇਰੇ 11 ਤੋਂ ਸ਼ਾਮ 6 ਵਜੇ ਤੱਕ ਕੰਮ ਕਰਨਗੇ- ਡੀ ਸੀ ਰੰਧਾਵਾ
ਨਵਾਂਸ਼ਹਿਰ, 9 ਅਗਸਤ : ਰੱਖੜੀ ਵਾਲੇ ਦਿਨ ਵੀ ਜ਼ਿਲ੍ਹੇ 'ਚ ਸਾਰੇ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ ਅਤੇ ਇਨ੍ਹਾਂ ਦੇ ਕੰਮ ਕਰਨ ਦਾ ਸਮਾਂ ਸਵੇਰੇ 11 ਵਜੇ ਤੋਂ 6 ਵਜੇ ਤੱਕ ਦਾ ਹੋਵੇਗਾ।  ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।  ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮੀ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹੇ ਦੇ ਲੋਕ ਰੱਖੜੀ ਵਾਲੇ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।  ਡੀ ਸੀ ਐਨ ਪੀ ਐਸ ਰੰਧਾਵਾ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਦਿਨਾਂ ਵਾਂਗ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ।  

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME