Thursday, 25 August 2022

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ

ਨਵਾਂਸ਼ਹਿਰ, 25 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
        ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜੂਰੀ ਡਰੋਨ ਚਲਾਉਣ 'ਤੇ ਪੂਰਣ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 28 ਅਗਸਤ ਤੋਂ 27 ਅਕਤੂਬਰ 2022 ਤੱਕ ਲਾਗੂ ਰਹਿਣਗੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME