Monday, 26 September 2022

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ 1 ਅਕਤੂਬਰ ਨੂੰ

ਔਰਤਾਂ ਨੂੰ ਕ੍ਰਿਸ਼ਨਾ ਕਲੋਨੀ ਦੀ ਧਰਮਸ਼ਾਲਾ ਨਾਭਾ ਰੋਡ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਦਾ ਲਾਭ ਲੈਣ ਦੀ ਅਪੀਲ
ਪਟਿਆਲਾ, 26 ਸਤੰਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਔਰਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਅਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ 1 ਅਕਤੂਬਰ (ਸ਼ਨੀਵਾਰ) ਨੂੰ ਧਰਮਸ਼ਾਲਾ, ਕ੍ਰਿਸ਼ਨਾ ਕਲੋਨੀ, ਨੇੜੇ ਐਵਰੈਸਟ ਸਕੂਲ, ਨਾਭਾ ਰੋਡ ਪਟਿਆਲਾ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਔਰਤਾਂ (ਰਿਪਰੋਡਕਟਿਵ ਏਜ਼ ਗਰੁੱਪ) ਲਈ ਲਗਾਏ ਜਾਣ ਵਾਲੇ ਇਸ ਮੈਡੀਕਲ ਕੈਂਪ ਦੌਰਾਨ ਮੁਫ਼ਤ ਡਾਕਟਰੀ ਸਲਾਹ, ਮੁਫ਼ਤ ਕੈਂਸਰ ਸਕਰੀਨਿੰਗ, ਬੀ.ਪੀ. ਚੈਕ, ਬਲੱਡ ਸ਼ੂਗਰ, ਹੈਪੇਟਾਈਟਸ ਬੀ ਤੇ ਸੀ ਦੇ ਮੁਫ਼ਤ ਟੈਸਟਾਂ ਸਮੇਤ ਮੁਫ਼ਤ ਬੀ.ਐਮ.ਡੀ. (ਕੈਲਸ਼ੀਅਮ ਟੈਸਟ), ਮੁਫ਼ਤ ਹੀਮੋਗਲੋਬਿਨ ਟੈਸਟ, ਮੁਫ਼ਤ ਸੈਨੇਟਰੀ ਪੈਡਸ, ਲੋੜ ਅਨੁਸਾਰ ਮੁਫ਼ਤ ਦਵਾਈਆਂ, ਕੋਵਿਡ ਟੀਕਾਕਰਨ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕਤਾ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੀ ਸਮੁਚੀ ਦੇਖ-ਰੇਖ ਸਹਾਇਕ ਕਮਿਸ਼ਨਰ (ਆਈ.ਏ.ਐਸ. ਸਿਖਲਾਈ ਅਧੀਨ) ਡਾ. ਅਕਸ਼ਿਤਾ ਗੁਪਤਾ ਕਰ ਰਹੇ ਹਨ। ਉਨ੍ਹਾਂ ਇਲਾਕੇ ਦੀਆਂ ਮਹਿਲਾਵਾਂ ਨੂੰ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME