ਹੁਸ਼ਿਆਰਪੁਰ, 20 ਸਤੰਬਰ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ 21 ਸਤੰਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿਚ ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਫਗਲਾਣਾ, ਬਲਾਕ ਟਾਂਡਾ ਦੇ ਪਿੰਡ ਮਿਆਣੀ, ਬਲਾਕ ਦਸੂਹਾ ਦੇ ਪਿੰਡ ਪੰਧੇਰ ਅਤੇ ਬਲਾਕ ਹਾਜੀਪੁਰ ਦੇ ਪਿੰਡ ਨੰਗਲ ਬਿਹਾਲਾ ਵਿਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬੁਢਾਪਾ ਪੈਨਸ਼ਨ ਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਤਹਿਤ ਸਰਕਾਰ ਵਲੋਂ ਲਗਾਏ ਜਾ ਰਹੇ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...